Site icon TheUnmute.com

Punjab: ਪੰਜਾਬ ‘ਚ ਦੋ ਦਿਨ ਬੰਦ ਰਹਿਣਗੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ

Diwali

ਚੰਡੀਗੜ੍ਹ, 17 ਅਕਤੂਬਰ 2024: ਪੰਜਾਬ ਸਰਕਾਰ (Punjab government) ਵੱਲੋਂ ਸਿੱਖਾਂ ਦੇ ਚੌਥੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ (Guru Ramdas Sahib Ji) ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 19 ਅਕਤੂਬਰ 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ‘ਚ ਸਾਰੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਬਣ ਰਹਿਣਗੇ। ਇਸਦੇ ਨਾਲ ਹੀ ਅਗਲੇ ਦਿਨ ਯਾਨੀ 20 ਅਕਤੂਬਰ ਦਿਨ ਐਤਵਾਰ ਹੋਣ ਕਾਰਨ ਸੂਬੇ ਭਰ ਦੇ ਸਕੂਲ, ਕਾਲਜ, ਦਫ਼ਤਰ ਅਤੇ ਬੈਂਕ ਬੰਦ ਰਹਿਣਗੇ।

ਇਸ ਸਬੰਧੀ ਸਰਕਾਰੀ (Punjab government) ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਮੱਦੇਨਜ਼ਰ 19 ਅਕਤੂਬਰ ਦਿਨ ਸ਼ਨੀਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

Exit mobile version