government schools

Punjab Schools: ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਸਖ਼ਤ ਹੁਕਮ ਕੀਤੇ ਜਾਰੀ, ਨਹੀਂ ਕੀਤੀ ਪਾਲਣਾ ਤਾ ਕੀਤੀ ਜਾਵੇਗੀ ਕਾਰਵਾਈ

26 ਨਵੰਬਰ 2024: ਸਿੱਖਿਆ ਵਿਭਾਗ (education department) ਨੇ ਪੰਜਾਬ (punjab) ਦੇ ਸਕੂਲਾਂ ਨੂੰ ਸਖ਼ਤ ਹੁਕਮ (orders) ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਕਈ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ ਹਨ। ਸਰਦੀ ਦੇ ਮੌਸਮ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਇਸ ਦੇ ਬਾਵਜੂਦ ਕਈ ਪ੍ਰਾਈਵੇਟ ਸਕੂਲ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਖੁੱਲ੍ਹ ਰਹੇ ਹਨ। ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ।

 

ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਨੂੰ ਨਜ਼ਰਅੰਦਾਜ਼ ਕਰਕੇ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਰਹੇ ਹਨ। ਇਸ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਖਤਰਾ ਹੋ ਸਕਦਾ ਹੈ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਾਲ ਸੁਰੱਖਿਆ ਅਫ਼ਸਰਾਂ ਅਤੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਸਕੂਲਾਂ ਵਿੱਚ ਸਰਕਾਰੀ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।

 

ਕਮਿਸ਼ਨ ਨੇ ਕਿਹਾ ਕਿ ਜੇਕਰ ਸਕੂਲ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਅਤੇ ਕੋਈ ਹਾਦਸਾ ਵਾਪਰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕਾਂ ਦੀ ਹੋਵੇਗੀ। ਇਸ ਦੇ ਨਾਲ ਹੀ ਕਿਹਾ ਗਿਆ ਕਿ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

Scroll to Top