Site icon TheUnmute.com

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਤੇ ਗ੍ਰਾਮ ਪੰਚਾਇਤਾਂ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ

Panchayat elections

ਚੰਡੀਗੜ੍ਹ, 21 ਸਤੰਬਰ 2024: ਪੰਜਾਬ ਰਾਜ ਚੋਣ ਕਮਿਸ਼ਨ (Punjab State Election Commission) ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ (Gram Panchayat elections) ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ | ਰਾਜ ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ ਨੰਬਰ SEC/PE/S.A./2024/01, ਮਿਤੀ 5 ਸਤੰਬਰ 2024, ਰਾਹੀਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਗਰਾਮ ਪੰਚਾਇਤਾਂ ਦੀਆਂ ਆਮ/ਉਪ ਚੋਣਾਂ ਲਈ ਉਮੀਦਵਾਰਾਂ ਨੂੰ ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਅਲਾਟ ਕੀਤੇ ਜਾਣ ਵਾਲੇ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਹੈ।

ਇਸ ਸੰਬੰਧੀ ਜਾਣਕਾਰੀ ਸਾਂਝੀਂ ਕਰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਚੋਣ ਨਿਸ਼ਾਨਾਂ ਸਬੰਧੀ ਕਮਿਸ਼ਨ ਵੱਲੋਂ ਵੱਖਰੇ ਤੌਰ ‘ਤੇ ਹੈਂਡ ਬੁੱਕ ਵੀ ਛਪਵਾਈ ਹੈ, ਜੋ ਕਿ ਕਮਿਸ਼ਨ ਦੀ ਵੈੱਬਸਾਈਟ sec.punjab.gov.in ‘ਤੇ ਉਪਲੱਬਧ ਹੈ ਅਤੇ ਇਸ ਦੀਆਂ ਕਾਪੀਆਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਜ਼-ਕਮ-ਜ਼ਿਲ੍ਹਾ ਚੋਣ ਅਫ਼ਸਰ ਨੂੰ ਵੀ ਭੇਜੀਆਂ ਜਾ ਚੁੱਕੀਆਂ ਹਨ।

Read More: Delhi: ਆਤਿਸ਼ੀ ਬਣੀ ਦਿੱਲੀ ਦੀ ਤੀਜੀ ਬੀਬੀ ਮੁੱਖ ਮੰਤਰੀ, ਇਨ੍ਹਾਂ 5 ਮੰਤਰੀਆਂ ਨੇ ਵੀ ਚੁੱਕੀ ਸਹੁੰ

ਰਾਜ ਕਮਲ ਚੌਧਰੀ ਨੇ ਅੱਗੇ ਦੱਸਿਆ ਕਿ ਚੋਣਾਂ ਵਿਭਾਗ, ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਨੰ: G.S.R.44/P.A.19/1994/ S.139/Amd.(8)/2024, ਮਿਤੀ 30 ਅਗਸਤ 2024 ਅਨੁਸਾਰ ਸਰਪੰਚਾਂ ਅਤੇ ਪੰਚਾਂ ਦੀਆਂ ਆਸਾਮੀਆਂ ਲਈ ਕੋਈ ਵੀ ਉਮੀਦਵਾਰ ਕਿਸੇ ਵੀ ਰਾਜਨੀਤਕ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗਾ। ਹੈਂਡ ਬੁੱਕ ‘ਚ ਟੇਬਲ ਨੰ: V ‘ਚ ਸਰਪੰਚਾਂ ਲਈ ਅਤੇ ਟੇਬਲ ਨੰ: VI ‘ਚ ਪੰਚਾਂ ਦੇ ਉਮੀਦਵਾਰਾਂ ਲਈ ਦਿੱਤੇ “ਮੁਫ਼ਤ ਚੋਣ ਨਿਸ਼ਾਨਾਂ” ‘ਚੋਂ ਹੀ ਉਨ੍ਹਾਂ ਨੂੰ ਸੰਬੰਧਿਤ ਰਿਟਰਨਿੰਗ ਅਫ਼ਸਰ ਵੱਲੋਂ ਚੋਣ ਨਿਸ਼ਾਨ

Exit mobile version