ਚੰਡੀਗੜ੍ਹ, 31 ਜੁਲਾਈ 2024: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਅਨੁਸ਼ਾਸਨੀ ਕਮੇਟੀ ਦੀ ਬੀਤੇ ਦਿਨ ਹੋਈ ਬੈਠਕ ‘ਚ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਨ ਬਾਗੀ ਧੜੇ ਦੇ 8 ਆਗੂਆਂ ਖ਼ਿਲਾਫ ਵੱਡੀ ਕਾਰਵਾਈ ਕੀਤਾ ਹੈ। ਸਾਰੇ ਆਗੂਆਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ। ਇਨ੍ਹਾਂ ‘ਚ ਪ੍ਰੋ .ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਸ਼ਾਮਲ ਹਨ |