Site icon TheUnmute.com

Punjab: ਪੰਚਾਇਤੀ ਚੋਣਾਂ ਦੇ ਦੌਰਾਨ ਚੱਲੀ ਗੋ.ਲੀ, ਇੱਕ ਨੌਜਵਾਨ ਜ.ਖ਼.ਮੀ

15 ਅਕਤੂਬਰ 2024: ਪੰਜਾਬ ਵਿੱਚ ਪੰਚਾਇਤੀ ਚੋਣਾਂ ਦੌਰਾਨ ਗੋਲੀਬਾਰੀ ਹੋਣ ਦੀ ਖ਼ਬਰ ਆਈ ਹੈ। ਘਟਨਾ ਤਰਨਤਾਰਨ ਦੇ ਪਿੰਡ ਸੋਹਲ ਸੈਣ ਭਗਤ ਦੀ ਹੈ, ਜਿੱਥੇ ਪੋਲਿੰਗ ਬੂਥ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ।

 

ਜਾਣਕਾਰੀ ਮੁਤਾਬਕ ਪੋਲਿੰਗ ਸਟੇਸ਼ਨ ਦੇ ਬਾਹਰ ਲਾਈਨ ‘ਚ ਖੜ੍ਹੇ ਹੋਣ ਨੂੰ ਲੈ ਕੇ ਲੜਾਈ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਗੋਲੀਆਂ ਵੀ ਚਲਾਈਆਂ ਗਈਆਂ, ਜਿਸ ਕਾਰਨ ਉਥੇ ਖੜ੍ਹੇ ਇਕ ਵਿਅਕਤੀ ਨੂੰ ਗੋਲੀ ਲੱਗ ਗਈ, ਜੋ ਗੰਭੀਰ ਜ਼ਖਮੀ ਹੋ ਗਿਆ। ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਘਟਨਾ ਦਾ ਜਾਇਜ਼ਾ ਲੈ ਰਹੀ ਹੈ।

 

ਤੁਹਾਨੂੰ ਦੱਸ ਦੇਈਏ ਕਿ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਰਹੀ ਹੈ, ਜੋ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਸ਼ਾਮ ਨੂੰ ਹੀ ਵੋਟਾਂ ਦੀ ਗਿਣਤੀ ਹੋਵੇਗੀ। ਰਾਜ ਵਿੱਚ ਕੁੱਲ 13937 ਪੰਚਾਇਤਾਂ ਹਨ, ਜਿਨ੍ਹਾਂ ਵਿੱਚ 1.33 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੋਣਾਂ ਈਵੀਐਮ ਮਸ਼ੀਨਾਂ ਰਾਹੀਂ ਨਹੀਂ, ਬੈਲਟ ਪੇਪਰਾਂ ਰਾਹੀਂ ਕਰਵਾਈਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

Exit mobile version