ਪੰਜਾਬੀ ਯੂਨੀਵਰਸਿਟੀ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਨੂੰ ਖ਼ਤਮ ਕੀਤੇ ਜਾਣ ‘ਤੇ ਰੋਕ ਲਗਾਉਣ ਸੰਬੰਧੀ ਪੰਜਾਬ ਸਿੱਖ ਕੌਂਸਲ ਨੇ ਡੀਸੀ ਨੂੰ ਸੌਂਪਿਆ ਮੰਗ ਪੱਤਰ

ਪਟਿਆਲਾ 16 ਮਈ 2022: ਪੰਜਾਬੀ ਸੱਭਿਆਚਾਰ ਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਵਾਲੀ ਪੰਜਾਬੀ ਯੂਨੀਵਰਸਿਟੀ (Punjabi University)ਵੱਲੋਂ ਪੰਜਾਬ ਇਤਿਹਾਸ ਅਧਿਐਨ ਵਿਭਾਗ ਨੂੰ ਖਤਮ ਕੀਤੇ ਜਾਣ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ | ਦੱਸ ਦੇਈਏ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਮੁੱਖ ਉਦੇਸ਼ ਪੰਜਾਬੀ ਭਾਸ਼ਾ ਸਾਹਿਤ ਇਤਿਹਾਸ ਅਤੇ ਸੱਭਿਆਚਾਰ ਦਾ ਸਰਬਪੱਖੀ ਵਿਕਾਸ ਕਰਨਾ ਇਸੇ ਨੂੰ ਅੱਗੇ ਵਧਾਉਂਦਿਆਂ ਪੰਜਾਬੀ ਯੂਨੀਵਰਸਿਟੀ ਵਿਖੇ ਬਹੁਤ ਸਾਲ ਪਹਿਲਾਂ ਪੰਜਾਬ ਇਤਿਹਾਸ ਅਧਿਐਨ ਵਿਭਾਗ ਦੀ ਸ਼ੁਰੂਆਤ ਕੀਤੀ ਗਈ |

ਜਿਸ ਵਿੱਚ ਕਈ ਵਿਦਿਆਰਥੀਆਂ ਇਸ ਵਿਭਾਗ ਰਾਹੀਂ ਉੱਚ ਪੱਧਰੀ ਡਿਗਰੀਆਂ ਹਾਸਲ ਕੀਤੀਆਂ ਗਈਆਂ ਪਰ ਹੁਣ ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜਾਬ ਇਤਿਹਾਸ ਅਧਿਐਨ ਵਿਭਾਗ ਨੂੰ ਖ਼ਤਮ ਕੀਤੇ ਜਾਣ ਦਾ ਵਿਰੋਧ ਹੋ ਰਿਹਾ | ਇਸ ਮਾਮਲੇ ਨੂੰ ਲੈ ਕੇ ਪੰਜਾਬ ਸਿੱਖ ਕੌਂਸਲ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਤੇ ਇਕ ਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ |

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਿੱਖ ਕੌਂਸਲ ਦੇ ਪ੍ਰਧਾਨ ਜਥੇਦਾਰ ਮੋਹਨ ਸਿੰਘ ਕਰਤਾਰਪੁਰ ਨੇ ਕਿਹਾ ਕਿ ਜੇਕਰ ਪੰਜਾਬੀ ਯੂਨੀਵਰਸਿਟੀ ਅਤੇ ਸਰਕਾਰ ਵੱਲੋਂ ਖ਼ਤਮ ਕੀਤੇ ਜਾ ਰਹੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਨੂੰ ਮੁੜ ਚਾਲੂ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਉਹ ਯੂਨੀਵਰਸਿਟੀ ਵਿਖੇ ਸਾਰੀਆਂ ਸਿੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਯੂਨੀਵਰਸਿਟੀ ਦਾ ਗੇਟ ਬੰਦ ਕਰ ਕੇ ਪ੍ਰਦਰਸ਼ਨ ਕਰਨਗੇ ਉੱਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਨੂੰ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਨੇ ਇਸ ਸਾਜ਼ਿਸ਼ ਅਧੀਨ ਪੰਜਾਬੀ ਯੂਨੀਵਰਸਿਟੀ ਵਿੱਚ ਇਸ ਵਿਭਾਗ ਨੂੰ ਖ਼ਤਮ ਕੀਤਾ ਜਾ ਰਿਹਾ ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਇਤਿਹਾਸ ਬਾਰੇ ਜਾਣੂ ਨਾ ਹੋ ਸਕੇ |

Scroll to Top