Site icon TheUnmute.com

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ‘ਚ ਸਿਲੰਡਰ ਫਟਣ ਦੀ ਘਟਨਾ ਦਾ ਲਿਆ ਸੂ-ਮੋਟੋ ਨੋਟਿਸ

Gurudwara Jamani Sahib

ਚੰਡੀਗੜ੍ਹ, 02 ਅਗਸਤ 2024: ਫਿਰੋਜ਼ਪੁਰ ਦੇ ਗੁਰੂਦੁਆਰਾ ਜਾਮਨੀ ਸਾਹਿਬ (Gurudwara Jamani Sahib)  ‘ਚ ਸਿਲੰਡਰ ਫਟਣ ਦੀ ਘਟਨਾ ‘ਚ 5 ਬੱਚਿਆਂ ਦੇ ਜ਼ਖਮੀ ਹੋਣ ਦੀਆਂ ਮੀਡੀਆ ਦੀ ਖ਼ਬਰਾਂ ਦਾ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਸੂ-ਮੋਟੋ ਨੋਟਿਸ (suo moto notice) ਲਿਆ ਗਿਆ ਹੈ | ਕਮਿਸ਼ਨ ਨੇ ਜ਼ਿਲ੍ਹਾ ਫਿਰੋਜ਼ਪੁਰ ਪ੍ਰਸ਼ਾਸ਼ਨ ਤੋਂ 6 ਅਗਸਤ 2024 ਤੱਕ ਰਿਪੋਰਟ ਮੰਗੀ ਹੈ |

ਇਸ ਬਾਰੇ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਦੀਆਂ ਖਬਰਾਂ ਮੁਤਾਬਕ ਇਸ ਘਟਨਾ ‘ਚ 5 ਬੱਚੇ ਜ਼ਖਮੀ ਹੋਏ ਹਨ | ਜਖ਼ਮੀਆਂ ਬੱਚਿਆਂ ਨੂੰ ਹਰ ਸੰਭਵ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਸਨ ਨੂੰ ਹਦਾਇਤ ਕੀਤੀ ਹੈ | ਉਨ੍ਹਾਂ ਕਿਹਾ ਕਿ
ਜੇਕਰ ਇਹਨਾਂ ਜਖ਼ਮੀ ਬੱਚਿਆਂ ਨੂੰ ਕਿਸੇ ਹੋਰ ਹਸਪਤਾਲ ‘ਚ ਇਲਾਜ ਲਈ ਸਿਫਟ ਕਰਨ ਦੀ ਲੋੜ ਹੈ ਤਾਂ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ। ਇਹਨਾਂ ਜਖ਼ਮੀ ਬੱਚਿਆਂ ਦੇ ਇਲਾਜ ਦਾ ਸਾਰਾ ਖਰਚਾ ਜਿਲ੍ਹਾ ਪ੍ਰਸ਼ਸ਼ਨ ਵੱਲੋਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਰਿਪੋਰਟ ਪ੍ਰਾਪਤ ਹੋਣ ਤੇ ਰੂਲਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

Exit mobile version