Site icon TheUnmute.com

ਪੰਜਾਬ ਰਾਜ ਚੋਣ ਕਮਿਸ਼ਨ ਨੇ DC ਤੋਂ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਰਿਪੋਰਟ ਤਲਬ

Sarpanch

ਚੰਡੀਗੜ੍ਹ, 1 ਅਕਤੂਬਰ 2024: ਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਸਰਪੰਚ (Sarpanch) ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ |

ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ਚੈਨਲਾਂ ਤੋਂ ਸਰਪੰਚ (Sarpanch) ਦੇ ਅਹੁਦੇ ਦੀ ਨਿਲਾਮੀ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਸਬੰਧਤ ਪੰਚਾਇਤ ਵੱਲੋਂ ਸਰਪੰਚ ਦੇ ਅਹੁਦੇ ਦੀ ਨਿਲਾਮੀ ਕੀਤੀ ਜਾ ਰਹੀ ਹੈ ਅਤੇ ਸਭ ਤੋਂ ਵੱਧ ਬੋਲੀ ਵਾਲੇ ਵਿਅਕਤੀ ਨੂੰ ‘ਸਰਬਸੰਮਤੀ’ ਨਾਲ ਸਰਪੰਚ ਚੁਣਿਆ ਜਾਵੇਗਾ |

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਵੱਡੀਆਂ ਲੋਕਤਾਂਤਰਿਕ ਪਰੰਪਰਾਵਾਂ ਤਹਿਤ ਰਾਜ ਚੋਣ ਕਮਿਸ਼ਨ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੀ ਪ੍ਰਕਿਰਿਆ ਦੇ ਕਾਨੂੰਨੀ ਅਤੇ ਨੈਤਿਕ ਨਤੀਜਿਆਂ ਨੂੰ ਘੋਖ ਕੇ ਇਸ ਮੁੱਦੇ ਪ੍ਰਤੀ ਸੰਤੁਲਿਤ ਪਹੁੰਚ ਅਪਣਾਵੇ।

ਉਨ੍ਹਾਂ ਕਿਹਾ ਕਿ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ-ਆਪਣੇ ਜ਼ਿਲ੍ਹਿਆਂ ‘ਚ ਅਜਿਹੀ ਕਿਸੇ ਵੀ ਵਿਸ਼ੇਸ਼ ਘਟਨਾ ਦੀ ਪੂਰੀ ਜਾਣਕਾਰੀ ਲੈ ਕੇ ਉਸ ਦੀ ਨਿਗਰਾਨੀ ਕਰਨ 24 ਘੰਟਿਆਂ ਦੇ ਅੰਦਰ ਕਮਿਸ਼ਨ ਨੂੰ ਤੁਹਾਡੇ ਨਿਰੀਖਣਾਂ ਸਮੇਤ ਇੱਕ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ।

Exit mobile version