Site icon TheUnmute.com

Punjab Election: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਦੇ ਅਧਿਕਾਰ ਖੇਤਰਾਂ ‘ਚ 21ਦਸੰਬਰ ਨੂੰ ‘ਕਲੋਜ਼ ਡੇਅ’ ਘੋਸ਼ਿਤ

Punjab State Election Commission

ਚੰਡੀਗੜ੍ਹ, 19 ਦਸੰਬਰ 2024: Punjab MC Election: 21 ਦਸੰਬਰ ਨੂੰ ਹੋਣ ਵਾਲੀਆਂ ਪੰਜਾਬ ਦੀਆਂ 5 ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਤੋਂ ਇਲਾਵਾ ਕੁਝ ਹੋਰ ਵਾਰਡ-ਵਾਰ ਜ਼ਿਮਨੀ ਚੋਣਾਂ ਮੱਦੇਨਜ਼ਰ ਵੋਟਰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਦੇ ਯੋਗ ਬਣਾਉਣ ਲਈ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ।

ਪੰਜਾਬ ਰਾਜ ਚੋਣ ਕਮਿਸ਼ਨ (Punjab State Election Commission) ਦੇ ਸਰਕਾਰੀ ਬੁਲਾਰੇ ਮੁਤਾਬਕ 21 ਦਸੰਬਰ (ਸ਼ਨੀਵਾਰ) 2024 ਨੂੰ ਨਗਰ ਨਿਗਮਾਂ ਦੇ ਅਧਿਕਾਰ ਖੇਤਰ ‘ਚ ਸਥਿਤ ਪੰਜਾਬ ਦੇ ਸਮੂਹ ਸਰਕਾਰੀ ਦਫ਼ਤਰਾਂ ‘ਚ ਜਨਤਕ ਛੁੱਟੀ ਦਾ ਐਲਾਨ ਕੀਤਾ ਜਾਵੇਗਾ, ਜਿੱਥੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਚੋਣਾਂ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਸਰਕਾਰੀ ਕਰਮਚਾਰੀ ਅਤੇ ਹੋਰ ਕਰਮਚਾਰੀ ਜੋ ਇਨ੍ਹਾਂ ਨਗਰ ਨਿਗਮਾਂ ਦੇ ਵੋਟਰ ਹਨ ਪਰ ਕਿਸੇ ਹੋਰ ਥਾਂ ‘ਤੇ ਨੌਕਰੀ ਕਰਦੇ ਹਨ, ਉਨ੍ਹਾਂ ਨੂੰ ਨਿਯਮਾਂ ਅਨੁਸਾਰ ਵਿਸ਼ੇਸ਼ ਛੁੱਟੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਸਕੂਲਾਂ ਦੀਆਂ ਇਮਾਰਤਾਂ ਚੋਣਾਂ ਲਈ ਵਰਤੀਆਂ ਜਾ ਰਹੀਆਂ ਹਨ, ਉਨ੍ਹਾਂ ਸਕੂਲਾਂ ‘ਚ ਵੀ ਛੁੱਟੀ ਦਾ ਐਲਾਨ ਕੀਤਾ ਜਾਵੇਗਾ।

ਪੰਜਾਬ ਰਾਜ ਚੋਣ ਕਮਿਸ਼ਨ (Punjab State Election Commission) ਨੇ ਆਮ ਜਨਤਾ ਨੂੰ ਸੂਚਿਤ ਕੀਤਾ ਹੈ ਕਿ ਪੰਜਾਬ ਸ਼ਾਪਜ਼ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟਸ ਐਕਟ, 1958 ਅਤੇ ਫੈਕਟਰੀਜ਼ ਐਕਟ, 1948 ਅਧੀਨ ਨਗਰ ਨਿਗਮ ਚੋਣਾਂ ਵਾਲੇ ਖੇਤਰਾਂ ‘ਚ 21 ਦਸੰਬਰ, 2024 ਨੂੰ ‘ਕਲੋਜ਼ ਡੇਅ’ ਵਜੋਂ ਘੋਸ਼ਿਤ ਕੀਤਾ ਗਿਆ ਹੈ ਤਾਂ ਜੋ ਇਨ੍ਹਾਂ ਖੇਤਰਾਂ ‘ਚ ਸਥਿਤ ਦੁਕਾਨਾਂ ਦੇ ਕਰਮਚਾਰੀ, ਫੈਕਟਰੀਆਂ ਅਤੇ ਵਪਾਰਕ ਅਦਾਰੇ ਆਪਣੀ ਵੋਟ ਪਾ ਸਕਦੇ ਹਨ। ਇਸਦੇ ਨਾਲ ਹੀ 21 ਦਸੰਬਰ 2024 ਨੂੰ ਨਗਰ ਨਿਗਮਾਂ ਦੇ ਅਧਿਕਾਰ ਖੇਤਰ ‘ਚ ਜਿੱਥੇ ਚੋਣਾਂ ਹੋ ਰਹੀਆਂ ਹਨ, ਉੱਥੇ “ਡਰਾਈ ਡੇ” ਵਜੋਂ ਘੋਸ਼ਿਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਸੂਚਿਤ ਕੀਤਾ ਹੈ ਕਿ ਉਨ੍ਹਾਂ ਨੇ 21 ਦਸੰਬਰ, 2024 ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਨੂੰ ਕਿਸੇ ਹੋਰ ਤਾਰੀਖ਼ ਤੱਕ ਮੁਲਤਵੀ ਕਰ ਦਿੱਤਾ ਹੈ। ਜਿਹੜੇ ਵਿਦਿਆਰਥੀ ਇਨ੍ਹਾਂ ਮਿਤੀਆਂ ‘ਤੇ ਵੱਖ-ਵੱਖ ਪ੍ਰੀਖਿਆਵਾਂ ਵਿਚ ਬੈਠਣ ਜਾ ਰਹੇ ਸਨ, ਉਹ ਨਵੀਆਂ ਤਾਰੀਖਾਂ ਬਾਰੇ ਜਾਣਕਾਰੀ ਲਈ ਸਬੰਧਤ ਯੂਨੀਵਰਸਿਟੀ ਦੀ ਵੈੱਬਸਾਈਟ ਦੇਖ ਸਕਦੇ ਹਨ।

ਕਮਿਸ਼ਨ ਨੇ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸਾਰੇ ਢੁੱਕਵੇਂ ਕਦਮ ਚੁੱਕੇ ਹਨ ਅਤੇ ਸਾਰੇ ਵੋਟਰਾਂ, ਜਿਨ੍ਹਾਂ ਦੇ ਨਾਮ ਵੋਟਰ ਸੂਚੀਆਂ ‘ਚ ਦਰਜ ਹਨ, ਉਨ੍ਹਾਂ ਵੋਟਰਾਂ ਨੂੰ ਆਪਣੀ ਵੋਟ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਹੈ।

Read More: MC Election: CM ਭਗਵੰਤ ਮਾਨ ਵੱਲੋਂ ਜਲੰਧਰ ‘ਚ ‘ਆਪ’ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ

Exit mobile version