Gram Panchayats

Punjab: ਸੂਬੇ ‘ਚ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਠੋਸ ਪ੍ਰਬੰਧ

ਚੰਡੀਗੜ੍ਹ, 14 ਅਗਸਤ 2024: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ‘ਚ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ (Gram Panchayats) ਦੀਆਂ ਆਮ ਚੋਣਾਂ ਲਈ ਠੋਸ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਚਾਇਤੀ ਚੋਣਾਂ ਲਈ ਵਰਤੀਆਂ ਗਈਆਂ ਵੋਟਰ ਸੂਚੀਆਂ ਬਾਰੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2023 ਦੇ ਆਧਾਰ ‘ਤੇ ਸਾਰੇ ਡਿਪਟੀ ਕਮਿਸ਼ਨਰਾਂ ਵੱਲੋਂ 7 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਤੋਂ ਬਾਅਦ ਉਕਤ ਵੋਟਰ ਸੂਚੀ  (Gram Panchayats) ਨੂੰ ਜ਼ਿਲ੍ਹਿਆਂ ‘ਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਮਿਤੀ 29 ਦਸੰਬਰ 2023 ਤੱਕ ਅਪਡੇਟ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਆਮ ਲੋਕਾਂ ਦੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਉਪਰੰਤ ਸਬੰਧਤ ਜ਼ਿਲ੍ਹਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਇਨ੍ਹਾਂ ਵੋਟਰ ਸੂਚੀਆਂ ਨੂੰ 29 ਦਸੰਬਰ, 2023 ਤੱਕ ਅੱਪਡੇਟ ਕਰ ਦਿੱਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦੇ ਹੋਏ ਸਾਰੇ ਯੋਗ ਵੋਟਰਾਂ, ਜਿਨ੍ਹਾਂ ਨੇ ਅਜੇ ਤੱਕ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਨਹੀਂ ਕਰਵਾਇਆ ਹੈ, ਉਨ੍ਹਾਂ ਨੂੰ ਰਜਿਸਟਰ ਕਰਨ ਦਾ ਮੌਕਾ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ।

ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਦੇ ਸਾਰੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਐੱਸ.ਡੀ.ਐੱਮ.) ਨੂੰ ਵੋਟਰਾਂ ਦੀ ਰਜਿਸਟ੍ਰੇਸ਼ਨ, ਵੋਟਾਂ ਕੱਟਣ ਵੋਟਰ ਸੂਚੀ ਵਿੱਚ ਸੋਧ ਲਈ ਕ੍ਰਮਵਾਰ ਫਾਰਮ I, II ਅਤੇ III ਵਿੱਚ ਅਰਜ਼ੀਆਂ ਨੂੰ ਸਵੀਕਾਰ ਕਰਦਿਆਂ ਪੰਚਾਇਤੀ ਚੋਣਾਂ ਵਿੱਚ ਵਰਤੀ ਜਾਣ ਵਾਲੀ ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ ਤੇਜ਼ੀ ਨਾਲ ਕੰਮ ਕਰਨ।

ਵੋਟਰ ਰਜਿਸਟ੍ਰੇਸ਼ਨ ਲਈ ਫਾਰਮ 1, ਵੋਟਾਂ ਨੂੰ ਰੱਦ ਕਰਨ ਫਾਰਮ II ਅਤੇ ਸੋਧ ਲਈ ਫਾਰਮ 3 ਦੀ ਵਰਤੋਂ ਕਰ ਸਕਦੇ ਹਨ | ਇਸਦੇ ਨਾਲ ਹੀ ਦਫ਼ਤਰ ਵਿਖੇ ਉਪਲਬਧ ਹਨ ਜਾਂ ਇਨ੍ਹਾਂ ਨੂੰ “ਪੰਚਾਇਤੀ ਚੋਣਾਂ ਸਟੈਚੂਅਰੀ ਫਾਰਮਜ਼” ਅਧੀਨ ਕਮਿਸ਼ਨ ਦੀ ਵੈੱਬਸਾਈਟ sec.punjab.gov.in ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

Scroll to Top