ਆਂਗਣਵਾੜੀ ਸੈਂਟਰ ਦੀ ਵੀ ਕੀਤੀ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 18 ਫਰਵਰੀ 2025: ਪੰਜਾਬ ਸਟੇਟ ਫੂਡ ਕਮਿਸ਼ਨ (Punjab State Food Commission Member) ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅੱਜ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ, ਹਰੀਕੇ ਕਲਾਂ ਅਤੇ ਆਸਾ ਬੁੱਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਾਏਨਾਗਾ ਅਤੇ ਆਂਗਣਵਾੜੀ ਸੈਂਟਰ ਆਸਾ ਬੁੱਟਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਨੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ।
ਉਨ੍ਹਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ ਡੇ ਮੀਲ ਸਕੀਮ ਅਤੇ ਅਨਾਜ ਭੰਡਾਰ ਘਰ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਇਹਨਾਂ ਸਕੂਲਾਂ ਵਿੱਚ ਮਿਡ ਡੇ ਮੀਲ ਦਾ ਪ੍ਰਬੰਧ ਠੀਕ ਪਾਏ ਜਾਣ ’ਤੇ ਉਨ੍ਹਾਂ ਵੱਲੋਂ ਸੰਤੁਸ਼ਟੀ ਪ੍ਰਗਟ ਕੀਤੀ ਗਈ। ਇਸ ਉਪਰੰਤ ਆਂਗਣਵਾੜੀ ਸੈਟਰ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਵੱਲੋਂ ਸੈਂਟਰ ’ਤੇ ਲਾਭਪਾਤਰੀਆ ਸਬੰਧੀ ਅਤੇ ਉਹਨਾਂ ਨੂੰ ਦਿੱਤੇ ਜਾਣ ਵਾਲੇ ਲਾਭ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਸੈਟਰ ਦੇ ਪ੍ਰਬੰਧ ’ਤੇ ਵੀ ਉਨ੍ਹਾਂ ਵੱਲੋਂ ਸੁਤੰਸ਼ਟੀ ਪ੍ਰਗਟ ਕੀਤੀ ਗਈ।
ਇਸ ਦੌਰੇ ਦੌਰਾਨ ਮੈਂਬਰ ਫ਼ੂਡ ਕਮਿਸ਼ਨ ਵੱਲੋਂ ਲਾਭਪਾਤਰੀਆ ਨੂੰ ਕਮਿਸ਼ਨ ਦੇ ਹੈਲਪਲਾਈਨ ਨੰਬਰ 98767-64545 ਅਤੇ ਈਮੇਲ punjabfoodcommission@gmail.com ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਕੀ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੋਲ ਦਰਜ ਵੀ ਕਰਵਾ ਸਕਦੇ ਹਨ। ਉਪਰੋਕਤ ਸਥਾਨਾਂ ਦੀ ਚੈਕਿੰਗ ਕਰਨ ਉਪਰੰਤ ਉਨ੍ਹਾਂ ਵੱਲੋਂ ਹਾਜ਼ਰ ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਦੌਰੇ ਦੀ ਸਮਾਪਤੀ ਕੀਤੀ।
Read More: ਸਰਸ ਮੇਲੇ ‘ਚ ਸੈਰ ਸਪਾਟਾ ਵਿਭਾਗ ਦੀ ਬੱਸ ਪ੍ਰਦਰਸ਼ਨੀ ਬਣੀ ਖਿੱਚ ਦਾ ਕੇਂਦਰ