Tarn Taran

ਤਰਨ ਤਾਰਨ ਮਾਮਲੇ ‘ਚ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ SSP ਤੋਂ ਮੰਗੀ ਰਿਪੋਰਟ

ਚੰਡੀਗੜ੍ਹ, 10 ਅਪ੍ਰੈਲ 2024: ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਵੀ ਪੰਜਾਬ ਦੇ ਤਰਨ ਤਾਰਨ (Tarn Taran) ਵਿੱਚ ਇੱਕ ਬੀਬੀ ਨਿਰਵਸਤਰ ਕਰ ਕੇ ਵੀਡੀਓ ਵਾਇਰਲ ਕਰਨ ਦੇ ਮਾਮਲੇ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਇਸ ਮਾਮਲੇ ਵਿੱਚ ਤਰਨ ਤਾਰਨ ਦੇ ਐਸਐਸਪੀ ਤੋਂ ਰਿਪੋਰਟ ਮੰਗੀ ਹੈ।

ਉਨ੍ਹਾਂ ਨੂੰ ਮਾਮਲੇ ਦੀ ਅਗਲੀ ਸੁਣਵਾਈ ਤੋਂ ਇਕ ਹਫ਼ਤਾ ਪਹਿਲਾਂ ਇਹ ਰਿਪੋਰਟ ਪੇਸ਼ ਕਰਨੀ ਪਵੇਗੀ। ਮਾਮਲੇ ਦੀ ਅਗਲੀ ਸੁਣਵਾਈ 11 ਜੂਨ ਲਈ ਤੈਅ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੀ ਇਸ ਮਾਮਲੇ ਦਾ ਨੋਟਿਸ ਲੈ ਚੁੱਕੀ ਹੈ। ਨਾਲ ਹੀ ਇਸ ਮਾਮਲੇ ਦੀ ਸਟੇਟਸ ਰਿਪੋਰਟ 30 ਅਪ੍ਰੈਲ ਤੱਕ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

Scroll to Top