Punjab police Raids

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਤਹਿਸੀਲਦਾਰ ਵਿਰੁੱਧ ਜਾਰੀ ਕੀਤਾ ਜ਼ਮਾਨਤੀ ਵਾਰੰਟ

ਚੰਡੀਗੜ੍ਹ, 25 ਅਗਸਤ 2025: ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਲੋਕ ਸੂਚਨਾ ਅਧਿਕਾਰੀ-ਕਮ-ਤਹਿਸੀਲਦਾਰ ਖਰੜ ਵਿਰੁੱਧ ਜ਼ਮਾਨਤਯੋਗ ਵਾਰੰਟ ਜਾਰੀ ਕੀਤੇ ਹਨ।

ਜਾਣਕਾਰੀ ਦਿੰਦੇ ਹੋਏ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਭਗਤ ਸਿੰਘ ਪੁੱਤਰ ਕਰਤਾਰ ਸਿੰਘ, ਵਾਸੀ ਕੰਸਾਲਾ, ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਦਾਇਰ ਅਪੀਲ ਕੇਸ ਨੰਬਰ 6586/2023 ਦੀ ਸੁਣਵਾਈ ਦੌਰਾਨ, ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸਿੰਘ ਸੰਧੂ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਕੀਤੇ ਪ੍ਰੋਡਕਸ਼ਨ ਆਰਡਰਾਂ ਦੀ ਪਾਲਣਾ ਨਹੀਂ ਕੀਤੀ ਗਈ।

ਇਸ ਲਾਪਰਵਾਹੀ ਦਾ ਨੋਟਿਸ ਲੈਂਦਿਆਂ, ਰਾਜ ਸੂਚਨਾ ਕਮਿਸ਼ਨਰ ਨੇ ਐਸਐਸਪੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਹਰਮਨਦੀਪ ਸਿੰਘ ਹੰਸ ਨੂੰ ਇੱਕ ਪੱਤਰ ਜਾਰੀ ਕਰਕੇ ਲੋਕ ਸੂਚਨਾ ਅਧਿਕਾਰੀ-ਕਮ-ਤਹਿਸੀਲਦਾਰ ਖਰੜ, ਗੁਰਵਿੰਦਰ ਕੌਰ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ 23-09-2025 ਨੂੰ ਸਵੇਰੇ 11:30 ਵਜੇ ਪੰਜਾਬ ਰਾਜ ਸੂਚਨਾ ਕਮਿਸ਼ਨ, ਚੰਡੀਗੜ੍ਹ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਇਨ੍ਹਾਂ ਹੁਕਮਾਂ ਦੀ ਇੱਕ ਕਾਪੀ ਲੋੜੀਂਦੀ ਕਾਰਵਾਈ ਅਤੇ ਜਾਣਕਾਰੀ ਲਈ ਡਿਪਟੀ ਕਮਿਸ਼ਨਰ, ਮੋਹਾਲੀ ਨੂੰ ਵੀ ਭੇਜੀ ਹੈ।

Read More: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ

Scroll to Top