ਟਰਾਂਮਾ ਕੇਅਰ ਸੈਂਟਰ

ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਵੱਲੋਂ 5 ਟਰਾਂਮਾ ਕੇਅਰ ਸੈਂਟਰਾਂ ਦੇ ਆਧੁਨੀਕਰਨ ਲਈ 66 ਲੱਖ ਰੁਪਏ ਜਾਰੀ

ਚੰਡੀਗੜ੍ਹ, 19 ਦਸੰਬਰ 2025: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਦੌਰਾਨ ਕੌਂਸਲ ਵੱਲੋਂ 5 ਟਰਾਂਮਾ ਕੇਅਰ ਸੈਂਟਰਾਂ ਦੇ ਆਧੁਨੀਕਰਨ ਲਈ 66 ਲੱਖ ਰੁਪਏ ਦੇ ਫੰਡਜ਼ ਜਾਰੀ ਕਰਨ ਦਾ ਫੈਸਲਾ ਕੀਤਾ। ਇਸ ਦੌਰਾਨ ਈ-ਡਾਰ ਪ੍ਰੋਜੈਕਟ ਨੂੰ ਇਫੈਕਟਿਵਲੀ ਲਾਗੂ ਕਰਨ ਲਈ 415 ਸਮਾਰਟ ਫੋਨ ਪੁਲਿਸ ਵਿਭਾਗ ‘ਚ ਆਈ ਓਜ ਨੂੰ ਦੇਣ ਦਾ ਫੈਸਲਾ ਵੀ ਕੀਤਾ। ਇਸ ਤੋਂ ਇਲਾਵਾ 35 ਏ. ਐਲ. ਐਸ. ਐਬੂਲੈਂਸਜ਼ ਲਈ 14 ਕਰੋੜ ਰੁਪਏ 31 ਮਾਰਚ, 2026 ਤੱਕ ਜਾਰੀ ਕਰਨ ਦਾ ਫੈਸਲਾ ਵੀ ਕੌਂਸਲ ਵੱਲੋਂ ਲਿਆ।

ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਬੈਠਕ ‘ਚ ਵਿਸਥਾਰ ਸਹਿਤ ਈ-ਡਾਰ ਪ੍ਰੋਜੈਕਟ ਸਬੰਧੀ, ਬਲੈਕ ਸਪਾਟ ਦੀ ਰੈਕਟੀਫਿਕੇਸ਼ਨ ਸਬੰਧੀ ਮੁੱਦਿਆ ਤੇ ਚਰਚਾ ਕੀਤੀ। ਇਸ ਮੌਕੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਸਕੀਮਾ ਗੁਡ ਸਮਾਰਟੀਅਨ ਨੂੰ ਐਵਾਰਡ ਦੇਣ ਸਬੰਧੀ, ਹਿਟ ਐਂਡ ਰੰਨ ਦੇ ਪ੍ਰਭਾਵਿਤ ਵਿਅਕਤੀਆਂ ਨੂੰ ਲਾਭ ਦੇਣ ਸਬੰਧੀ, ਰੋਡ ਐਕਸਡੈਂਟ ਦੇ ਪ੍ਰਭਾਵਿਤ ਵਿਅਕਤੀਆਂ ਮੁਫਤ ਇਲਾਜ, ਫਰਿਸ਼ਤੇ ਸਕੀਮ ਵੀ ਵਿਸਥਾਰ ‘ਚ ਵਿਚਾਰ ਵਟਾਂਦਰਾ ਕੀਤਾ।

ਇਸ ਤੋਂ ਇਲਾਵਾ ਇਲੈਕਟ੍ਰਨਿਕਸ ਇਕਪੂਮੈਂਟ, ਇੰਟਰਾਸੈਪਟਰਜ਼, ਰਿਕਵਰੀ ਵੈਨਜ਼ ਐਲਕੋਮੀਟਰ ਛੇਤੀ ਤੋਂ ਛੇਤੀ ਖ੍ਰੀਦਣ ਦੇ ਨਿਰਦੇਸ਼ ਦਿੱਤੇ ਤਾਂ ਜ਼ੋ ਇਨਫੋਰਸਮੈਂਟ ਦੇ ਕੰਮ ‘ਚ ਸੁਧਾਰ ਲਿਆਂਦਾ ਜਾ ਸਕੇ। ਇਸਦੇ ਨਾਲ ਹੀ ਈ-ਡਾਰ ਪ੍ਰੋਜੈਕਟ ਨੂੰ ਇਫੈਕਟਿਵਲੀ ਲਾਗੂ ਕਰਨ ਲਈ 415 ਸਮਾਰਟ ਫੋਨ ਪੁਲਿਸ ਵਿਭਾਗ ‘ਚ ਆਈਓਜ ਨੂੰ ਦੇਣ ਦਾ ਫੈਸਲਾ ਕੀਤਾ ।

ਇਸ ਮੌਕੇ 5 ਟਰਾਂਮਾ ਕੇਅਰ ਸੈਂਟਰਾਂ ਦੇ ਆਧੁਨੀਕਰਨ ਲਈ 66 ਲੱਖ ਰੁਪਏ ਦੇ ਫੰਡਜ਼ ਜਾਰੀ ਕਰਨ ਦਾ ਫੈਸਲਾ ਲਿਆ ਗਿਆ। ਇਸ ਤੋਂ ਇਲਾਵਾ 35 ਏ. ਐਲ. ਐਸ. ਐਬੂਲੈਂਸਜ਼ ਲਈ 14 ਕਰੋੜ ਰੁਪਏ 31 ਮਾਰਚ,2026 ਤੱਕ ਜਾਰੀ ਕਰਨ ਦਾ ਫੈਸਲਾ ਲਿਆ।

ਕੌਂਸਲ ਵਲੋਂ ਇਹ ਵੀ ਫੈਸਲਾ ਗਿਆ ਕਿ ਇਸ ਧੁੰਦ ਦੇ ਸੀਜ਼ਨ ਦੌਰਾਨ ਭਿਆਨਕ ਐਕਸੀਡੈਂਟਲ ਨੂੰ ਰੋਕਣ ਲਈ ਵਾਈਟ ਲੇਅਰ, ਰਿਫਲੈਕਟਰ ਟੇਪ, ਰੋਡ ਮਾਰਕਿੰਗ ਲਾਈਟਸ ਦਾ ਕੰਮ ਸਬੰਧਤ ਰੋਡ ਓਨਿੰਗ ਏਜੈਂਸੀ ਵਲੋਂ ਕੰਮ ਇੱਕ ਹਫਤੇ ‘ਚ ਪੂਰਾ ਕਰਨਗੇ। ਇਸ ਕੰਮ ਲਈ ਜੇਕਰ ਜਰੂਰਤ ਹੋਵੇ ਤਾਂ ਇੱਕ ਲੱਖ ਰੁਪਏ ਸਬੰਧਤ ਡਿਪਟੀ ਕਮਿਸ਼ਨਰ ਉਨ੍ਹਾ ਮੌਜ਼ੂਦ ਰੋਡ ਸੇਫਟੀ ਫੰਡ ‘ਚੋਂ ਰਿਲੀਜ਼ ਕਰਨਗੇ।

ਬੈਠਕ ‘ਚ ਧੁੰਦ ਦੇ ਮੌਸਮ ਦੌਰਾਨ ਲਾਈਟਾਂ ਆਦਿ ਨਾ ਹੋਣ ਕਾਰਨ ਜੇਕਰ ਐਕਸੀਡੈਂਟ ਹੁੰਦਾ ਹੈ ਤਾਂ ਇਸ ਦੀ ਨਿੱਜੀ ਜਿੰਮੇਵਾਰੀ ਉਸ ਰੋਡ ਦੇ ਚੀਫ ਇੰਜਨੀਅਰ ਦੀ ਹੋਵੇਗੀ। ਹਿਟ ਐਂਡ ਰਨ ਸਕੀਮ ਨੂੰ ਚੰਗੇ ਤਰੀਕੇ ਲਾਗੂ ਕਰਨ ਲਈ ਅਗਲੇ ਦੋ ਮਹੀਨਿਆ ਦੌਰਾਨ ਮੁੱਖ ਜ਼ਿਲ੍ਹਾ ਹੈਡਕੁਆਟਰ ‘ਤੇ ਔਰੀਐਨਟੇਸ਼ਨ/ਟ੍ਰਨਿੰਗ ਪ੍ਰੋਗਰਾਮ ਚਲਾਏ ਜਾਣਗੇ ਤਾਂ ਪ੍ਰਭਾਵਿਤ ਵਿਅੱਕਤੀਆਂ ਨੂੰ ਇਸ ਸਕੀਮ ਦਾ ਬਣਦਾ ਲਾਭ ਮਿਲ ਸਕੇ।

ਨੈਸ਼ਨਲ ਰੋਡ ਸੇਫਟੀ ਮਹੀਨਾ, 2026 ਮਨਾਉਣ ਲਈ ਵੱਖ-ਵੱਖ ਵਿਭਾਗਾ ਟ੍ਰੈਫਿਕ ਪੁਲਿਸ, ਟਰਾਂਸਪੋਰਟ ਵਿਭਾਗ, ਸਿਹਤ ਵਿਭਾਗ ਅਤੇ ਵੱਖ-ਵੱਖ ਐਨ ਜੀ ਓਜ਼ ਨੂੰ ਵੱਧ ਚੜਕੇ ਕੰਮ ਕਰਨ ਲਈ ਨਿਰਦੇਸ਼ ਦਿੱਤੇ। ਇਹ ਪ੍ਰੋਗਰਾਮ ਪੂਰੇ ਜਨਵਰੀ ਮਹੀਨੇ ਦੌਰਾਨ ਕੀਤੇ ਜਾਣਗੇ।

Read More: ਪੰਜਾਬ ਸਰਕਾਰ ਨੇ ਚੰਡੀਗੜ੍ਹ ‘ਚ 505 ਮਿੰਨੀ ਬੱਸਾਂ ਨੂੰ ਪਰਮਿਟ ਵੰਡੇ, 1300 ਨਵੀਆਂ ਬੱਸਾਂ ਸ਼ੁਰੂ ਕਰਨ ਦਾ ਐਲਾਨ

ਵਿਦੇਸ਼

Scroll to Top