ਚੰਡੀਗੜ੍ਹ, 7 ਅਪ੍ਰੈਲ, 2025: ਪੰਜਾਬ ਰਾਜ ਮਹਿਲਾ ਕਮਿਸ਼ਨ (Punjab State Women’s Commission) ਨੇ ਜ਼ਿਲ੍ਹਾ ਪਟਿਆਲਾ (patiala) ਦੇ ਪਿੰਡ ਜਨਸੂਆਂ ਦੀ ਇੱਕ ਔਰਤ ਨਾਲ ਅਸ਼ਲੀਲ ਵਿਵਹਾਰ ਦੇ ਦੋਸ਼ਾਂ ਸਬੰਧੀ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.), ਪਟਿਆਲਾ ਨੂੰ 7 ਅਪ੍ਰੈਲ, 2025 ਤੱਕ ਕਾਰਵਾਈ ਰਿਪੋਰਟ (report) ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮੀਡੀਆ ਰਿਪੋਰਟਾਂ ਦਾ ਖੁਦ ਨੋਟਿਸ (notice) ਲੈਂਦਿਆਂ ਕਮਿਸ਼ਨ ਨੇ ਐਸਪੀ ਰੈਂਕ ਦੇ ਅਧਿਕਾਰੀ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਤਹਿਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਅਧਿਕਾਰੀਆਂ ਤੋਂ ਤੁਰੰਤ ਜਵਾਬ ਮੰਗਿਆ ਹੈ।
ਚੇਅਰਮੈਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ ‘ਤੇ ਜੇਕਰ ਔਰਤ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ ਜਾਂ ਨਾਜਾਇਜ਼ ਦਬਾਅ ਪਾਇਆ ਗਿਆ ਤਾਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਚੇਅਰਮੈਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ (Punjab State Women’s Commission) ਔਰਤਾਂ ਨੂੰ ਇਨਸਾਫ਼ ਦਿਵਾਉਣ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਵਚਨਬੱਧਤਾ ’ਤੇ ਅਡੋਲ ਹੈ ਅਤੇ ਕਮਿਸ਼ਨ ਵੱਲੋਂ ਔਰਤਾਂ ਦੇ ਅਧਿਕਾਰਾਂ ਦੀ ਕਿਸੇ ਵੀ ਤਰ੍ਹਾਂ ਦੀ ਧਮਕੀ, ਪ੍ਰੇਸ਼ਾਨੀ ਜਾਂ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Read More: ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਗਰਭਵਤੀ ਕੈਦੀਆਂ ਬਾਰੇ ਹਾਈ ਕੋਰਟ ਦੇ ਅਗਾਂਹਵਧੂ ਫੈਸਲੇ ਦੀ ਸ਼ਲਾਘਾ