Lok Adalat

ਮਹਿਲਾਵਾਂ ਦੀ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਪਟਿਆਲਾ ਵਿਖੇ ਲਗਾਏਗਾ ਲੋਕ ਅਦਾਲਤ

ਪਟਿਆਲਾ, 27 ਫਰਵਰੀ 2025: ਪੰਜਾਬ ਦੀਆਂ ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੇ ਮਕਸਦ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ 28 ਫਰਵਰੀ, 2025 ਨੂੰ ਸਵੇਰੇ 11 ਵਜੇ ਪੁਲਿਸ ਲਾਈਨ, ਪਟਿਆਲਾ ਵਿਖੇ ਲੋਕ ਅਦਾਲਤ (Lok Adalat) ਲਗਾਈ ਜਾਵੇਗੀ |

ਇਸ ਮੌਕੇ ਜੇਕਰ ਕਿਸੇ ਵੀ ਮਹਿਲਾ ਨੂੰ ਕੋਈ ਸ਼ਿਕਾਇਤ ਜਾਂ ਸਮੱਸਿਆ ਹੈ, ਤਾਂ ਉਹ ਪੁਲਿਸ ਲਾਈਨ, ਪਟਿਆਲਾ ਵਿਖੇ ਲੱਗਣ ਵਾਲੀ ਲੋਕ ਅਦਾਲਤ ਦੌਰਾਨ ਚੇਅਰਪਰਸਨ ਰਾਜ ਲਾਲੀ ਗਿੱਲ ਨਾਲ ਸੰਪਰਕ ਕਰ ਸਕਦੀ ਹੈ।

ਇਸ ਮੌਕੇ, ਜੇਕਰ ਕਿਸੇ ਵੀ ਮਹਿਲਾ ਨੂੰ ਕੋਈ ਸ਼ਿਕਾਇਤ ਜਾਂ ਸਮੱਸਿਆ ਦਰਪੇਸ਼ ਹੈ, ਤਾਂ ਉਹ ਪੁਲਿਸ ਲਾਈਨ, ਪਟਿਆਲਾ ਵਿੱਚ ਲੋਕ ਅਦਾਲਤ  (Lok Adalat) ਦੌਰਾਨ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨਾਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਲੋਕ ਅਦਾਲਤ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਹੈ ਜਿਸ ‘ਚ ਚੇਅਰਪਰਸਨ, ਪੁਲਿਸ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ।

Read More: National Lok Adalat: ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ‘ਚ 8 ਮਾਰਚ ਨੂੰ ਲੱਗੇਗੀ ਰਾਸ਼ਟਰੀ ਲੋਕ ਅਦਾਲਤ

Scroll to Top