Raj Lali Gill

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਾਸਟਰ ਬਜਿੰਦਰ ਮਾਮਲੇ ‘ਚ ਅਦਾਲਤ ਦੇ ਫੈਸਲੇ ਦਾ ਕੀਤਾ ਸਵਾਗਤ

ਚੰਡੀਗੜ੍ਹ, 2 ਅਪ੍ਰੈਲ 2025 : ਪੰਜਾਬ ਰਾਜ ਮਹਿਲਾ (Punjab State Women’s Commission) ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅਦਾਲਤ ਵੱਲੋਂ ਜ਼ੀਰਕਪੁਰ ਬਲਾਤਕਾਰ ਕੇਸ ਵਿੱਚ ਪਾਸਟਰ ਬਜਿੰਦਰ (Pastor Bajinder) ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਔਰਤਾਂ ਨੂੰ ਇਨਸਾਫ਼ ਦਿਵਾਉਣ ਲਈ ਇੱਕ ਅਹਿਮ ਕਦਮ ਦੱਸਿਆ ਹੈ।

ਇੱਕ ਪ੍ਰੈਸ ਬਿਆਨ ਵਿੱਚ ਚੇਅਰਪਰਸਨ ਨੇ ਕਿਹਾ ਕਿ ਇਹ ਫੈਸਲਾ ਇੱਕ ਸੰਦੇਸ਼ ਦਿੰਦਾ ਹੈ ਕਿ ਔਰਤਾਂ ਵਿਰੁੱਧ ਅਪਰਾਧਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨ ਦੁਆਰਾ ਨਿਆਂ ਯਕੀਨੀ ਬਣਾਇਆ ਜਾਵੇਗਾ। ਕਮਿਸ਼ਨ ਨੇ ਪਹਿਲਾਂ ਇਸ ਮਾਮਲੇ ਦਾ ਸਖ਼ਤ ਨੋਟਿਸ ਲਿਆ ਸੀ।

ਗਿੱਲ ਨੇ ਪੰਜਾਬ ਵਿੱਚ ਅਜਿਹੇ ਅਪਰਾਧਾਂ ਦੇ ਪੀੜਤਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ‘ਪੰਜਾਬ ਰਾਜ ਮਹਿਲਾ ਕਮਿਸ਼ਨ (Punjab State Women’s Commission) ਜਿਨਸੀ ਸ਼ੋਸ਼ਣ ਦੀਆਂ ਪੀੜਤਾਂ ਨੂੰ ਹਰ ਲੋੜੀਂਦੀ ਕਾਨੂੰਨੀ, ਭਾਵਨਾਤਮਕ ਅਤੇ ਪੁਨਰਵਾਸ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਜੇਕਰ ਤੁਹਾਨੂੰ ਜਾਂ ਤੁਹਾਡੇ ਕਿਸੇ ਜਾਣਕਾਰ ਨੂੰ ਮਦਦ ਦੀ ਲੋੜ ਹੈ, ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ। ਔਰਤਾਂ ਲਈ ਨਿਆਂ ਅਤੇ ਸੁਰੱਖਿਆ ਸਾਡੀ ਤਰਜੀਹ ਹੈ।

Read More: ਪਾਸਟਰ ਬਜਿੰਦਰ ਸਿੰਘ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ

Scroll to Top