ਸੂਫ਼ੀ ਗਾਇਕਾ ਜੋਤੀ ਨੂਰਾਂ

ਪੰਜਾਬ ਦੀ ਸੂਫ਼ੀ ਗਾਇਕਾ ਜੋਤੀ ਨੂਰਾਂ ਨੂੰ ਮਿਲੀ ਧਮਕੀ, 1 ਕਰੋੜ ਰੁਪਏ ਦੀ ਮੰਗੀ ਫਿਰੌਤੀ

ਜਲੰਧਰ, 13 ਫਰਵਰੀ 2026: ਪੰਜਾਬ ਦੀ ਸੂਫ਼ੀ ਗਾਇਕਾ ਜੋਤੀ ਨੂਰਾਂ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੱਲ ਦਾ ਖੁਲਾਸਾ ਜੋਤੀ ਨੂਰਾਂ ਦੇ ਪਤੀ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਸੰਪਤ ਨੈਹਰਾ ਨਾਮਕ ਕਿਸੇ ਵਿਅਕਤੀ ਦੇ ਨਾਮ ‘ਤੇ ਧਮਕੀਆਂ ਦੇ ਕੇ ਫਿਰੌਤੀ ਮੰਗੀ ਹੈ।

ਉਨ੍ਹਾਂ ਨੂੰ ਪੈਸੇ ਨਾ ਦੇਣ ‘ਤੇ ਵਾਰ-ਵਾਰ ਧਮਕੀਆਂ ਦੇ ਕਾਲ ਆ ਰਹੇ ਹਨ, ਉਨ੍ਹਾਂ ਨੂੰ ਸ਼ੱਕ ਹੈ ਕਿ ਦੋ ਦਿਨ ਪਹਿਲਾਂ ਉਨ੍ਹਾਂ ਦੇ ਘਰ ‘ਤੇ ਹੋਈ ਗੋਲੀਬਾਰੀ ਇਸ ਘਟਨਾ ਨਾਲ ਸਬੰਧਤ ਹੈ। ਪਹਿਲਾਂ ਕੁਝ ਸ਼ੱਕੀ ਘਰ ਦੇ ਆਲੇ-ਦੁਆਲੇ ਘੁੰਮ ਰਹੇ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ, ਪਰ ਛੇ ਮਹੀਨਿਆਂ ਤੋਂ ਵੱਧ ਸਮਾਂ ਬੀਤਣ ਤੋਂ ਬਾਅਦ ਵੀ ਪੁਲਿਸ ਕਿਸੇ ਦਾ ਪਤਾ ਨਹੀਂ ਲਗਾ ਸਕੀ। ਦੋ ਦਿਨ ਪਹਿਲਾਂ ਗੋਲੀਬਾਰੀ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਵੀ ਸੂਚਿਤ ਕੀਤਾ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਹ ਕਹਿ ਕੇ ਚਲੀ ਗਈ ਕਿ ਉਹ ਜਾਂਚ ਕਰ ਰਹੇ ਹਨ।

ਜੋਤੀ ਨੂਰਾਂ ਦੇ ਪਤੀ ਨੇ ਦੱਸਿਆ ਕਿ ਜੋਤੀ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਹੈ। ਫਿਰੌਤੀ ਲਈ ਵਟਸਐਪ ਕਾਲ ਕਰਦੇ ਹਨ ਅਤੇ ਫਿਰੌਤੀ ਨਾ ਦੇਣ ‘ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦੇ ਹਨ। ਉਸਮਾਨ ਦੇ ਮੁਤਾਬਕ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਕਾਲ ਕਰਨ ਵਾਲੇ ਦਾ ਨੰਬਰ ਵੀ ਦਿੱਤਾ ਗਿਆ ਹੈ, ਪਰ ਅੱਜ ਤੱਕ ਇਸਦਾ ਪਤਾ ਨਹੀਂ ਲੱਗ ਸਕਿਆ ਹੈ। ਜਿਕਰਯੋਗ ਹੈ ਕਿ ਸੰਪਤ ਨੈਹਰਾ ਨੂੰ ਲਾਰੈਂਸ ਬਿਸ਼ਨੋਈ ਦਾ ਕਰੀਬੀ ਮੰਨਿਆ ਜਾਂਦਾ ਹੈ |

Read More: ਚੈੱਕ ਬਾਊਂਸ ਮਾਮਲਾ: ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਨਹੀਂ ਮਿਲੀ ਜ਼ਮਾਨਤ

ਵਿਦੇਸ਼

Scroll to Top