TheUnmute.com

ਪੰਜਾਬ ਸਰਕਾਰ ਵਲੋਂ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਦੋ ਅਧਿਕਾਰੀ ਮੁਅੱਤਲ

ਚੰਡੀਗੜ੍ਹ 12 ਮਈ 2022: ਜਲੰਧਰ ਇੰਪਰੂਵਮੈਂਟ ਟਰੱਸਟ (Jalandhar Improvement Trust) ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਇੰਪਰੂਵਮੈਂਟ ਟਰੱਸਟ (Jalandhar Improvement Trust) ਦੇ ਦੋ ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਰਕਾਰ ਨੇ ਅਜੇ ਮਲਹੋਤਰਾ ਸੀਨੀਅਰ ਸਹਾਇਕ ਸਿਟੀ ਇੰਪਰੂਵਮੈਂਟ ਟਰੱਸਟ, ਜਲੰਧਰ ਅਤੇ ਅਨੁਜ ਰਾਏ ਜੂਨੀਅਰ ਸਹਾਇਕ ਸਿਟੀ ਇੰਪਰੂਵਮੈਂਟ ਟਰੱਸਟ ਨੂੰ ਮੁਅੱਤਲ ਕਰ ਦਿੱਤਾ ਹੈ।

Exit mobile version