Site icon TheUnmute.com

Punjab: ਪੰਚਾਇਤੀ ਚੋਣਾਂ ਦੀ ਗਿਣਤੀ ਸਫਲਤਾਪੂਰਵਕ ਨੇਪਰੇ ਚੜ੍ਹੀ, ਸ਼ਾਹਕੋਟ ਦੇ 695 ਪਿੰਡਾਂ ‘ਚ 66.3 ਫੀਸਦੀ ਵੋਟਿੰਗ ਹੋਈ

Voters

16 ਅਕਤੂਬਰ 2024: ਪੰਚਾਇਤੀ ਚੋਣਾਂ ਦੌਰਾਨ ਜ਼ਿਲ੍ਹੇ ਦੀਆਂ 695 ਪੰਚਾਇਤਾਂ ਵਿੱਚ ਰਿਕਾਰਡ 66.3 ਫੀਸਦੀ ਵੋਟਿੰਗ ਸ਼ਾਂਤੀਪੂਰਨ ਢੰਗ ਨਾਲ ਹੋਈ, ਜਦਕਿ ਵੋਟਾਂ ਤੋਂ ਤੁਰੰਤ ਬਾਅਦ ਗਿਣਤੀ ਪ੍ਰਕਿਰਿਆ ਵੀ ਸਫਲਤਾਪੂਰਵਕ ਨੇਪਰੇ ਚੜ੍ਹ ਗਈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 890 ਗ੍ਰਾਮ ਪੰਚਾਇਤਾਂ ਵਿੱਚੋਂ 195 ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਲੋਹੀਆਂ ਖਾਸ ਬਲਾਕ ਦੀਆਂ ਸਭ ਤੋਂ ਵੱਧ 28 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ। ਇਸੇ ਤਰ੍ਹਾਂ ਜਲੰਧਰ ਪੱਛਮੀ ਬਲਾਕ ਵਿੱਚ 25 ਪੰਚਾਇਤਾਂ, ਫਿਲੌਰ ਵਿੱਚ 24 ਪੰਚਾਇਤਾਂ ਅਤੇ ਨਕੋਦਰ ਵਿੱਚ 20 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ। ਇਸ ਤੋਂ ਇਲਾਵਾ ਸ਼ਾਹਕੋਟ ਦੇ 19, ਭੋਗਪੁਰ ਦੇ 17, ਨੂਰਮਹਿਲ ਦੇ 15, ਰੁੜਕਾਂ ਕਲਾਂ ਦੇ 14, ਮਹਿਤਪੁਰ ਦੇ 13, ਆਦਮਪੁਰ ਦੇ 11 ਅਤੇ ਜਲੰਧਰ ਪੂਰਬੀ ਬਲਾਕ ਦੇ 9 ਪਿੰਡਾਂ ਵਿੱਚ ਸਹਿਮਤੀ ਬਣੀ।

 

ਡਾ: ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ 11 ਬਲਾਕਾਂ ਆਦਮਪੁਰ, ਭੋਗਪੁਰ, ਜਲੰਧਰ ਪੂਰਬੀ, ਜਲੰਧਰ ਪੱਛਮੀ, ਲੋਹੀਆਂ ਖਾਸ, ਮਹਿਤਪੁਰ, ਨਕੋਦਰ, ਨੂਰਮਹਿਲ, ਫਿਲੌਰ, ਰੁੜਕਾ ਕਲਾਂ ਅਤੇ ਸ਼ਾਹਕੋਟ ਦੇ 695 ਪਿੰਡਾਂ ਵਿਚ 66.3 ਫੀਸਦੀ ਵੋਟਿੰਗ ਹੋਈ ਅਤੇ ਵੋਟਾਂ ਦੀ ਗਿਣਤੀ ਹੋਈ | ਉਸ ਤੋਂ ਤੁਰੰਤ ਬਾਅਦ ਹੂਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 815033 ਵੋਟਰ ਹਨ, ਜਿਨ੍ਹਾਂ ਵਿੱਚ 420756 ਪੁਰਸ਼, 394268 ਔਰਤਾਂ ਅਤੇ 9 ਹੋਰ ਵੋਟਰ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 66.3 ਫੀਸਦੀ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ।

 

ਡਿਪਟੀ ਕਮਿਸ਼ਨਰ ਨੇ ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਅਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਵੋਟਰਾਂ ਅਤੇ ਚੋਣ ਅਮਲੇ ਦਾ ਧੰਨਵਾਦ ਕੀਤਾ। ਡਾ.ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1004 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ 7426 ਪੋਲਿੰਗ ਕਰਮਚਾਰੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਐੱਸ.ਐੱਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਦੀ ਅਗਵਾਈ ਹੇਠ ਦਿਹਾਤੀ ਪੁਲੀਸ ਨੇ ਪੁਖਤਾ ਪ੍ਰਬੰਧ ਕੀਤੇ। ਐਸ.ਐਸ.ਪੀ ਖੱਖ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 2500 ਤੋਂ ਵੱਧ ਦਿਹਾਤੀ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਤਾਇਨਾਤ ਕੀਤੇ ਗਏ ਹਨ, ਜਿਸ ਲਈ ਉਨ੍ਹਾਂ ਨੇ ਦਿਹਾਤੀ ਪੁਲਿਸ ਅਤੇ ਵੋਟਰਾਂ ਦਾ ਧੰਨਵਾਦ ਕੀਤਾ।

Exit mobile version