Site icon TheUnmute.com

Punjab: ਪੰਜਾਬ ਸਰਕਾਰ ਨੇ ਸੂਬੇ ਦੀਆਂ ਪੰਚਾਇਤ ਕਮੇਟੀਆਂ ਕੀਤੀਆਂ ਭੰਗ

13 ਸਤੰਬਰ 2024: ਪੰਜਾਬ ਸਰਕਾਰ ਨੇ ਸੂਬੇ ਦੀਆਂ ਪੰਚਾਇਤ ਕਮੇਟੀਆਂ ਭੰਗ ਕਰ ਦਿੱਤੀਆਂ ਹਨ। ਇਸ ਸਬੰਧੀ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇੱਥੇ ਦੱਸ ਦੇਈਏ ਕਿ ਸੂਬੇ ਦੀਆਂ 74 ਪੰਚਾਇਤ ਕਮੇਟੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖ਼ਤਮ ਹੋ ਗਿਆ ਹੈ।

ਸਰਕਾਰ ਨੇ ਪੰਚਾਇਤ ਕਮੇਟੀਆਂ ਨੂੰ ਅਜਿਹੇ ਸਮੇਂ ਭੰਗ ਕਰ ਦਿੱਤਾ ਹੈ ਜਦੋਂ ਪੰਚਾਇਤੀ ਚੋਣਾਂ ਦੀ ਚਰਚਾ ਚੱਲ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਸੂਬੇ ਵਿੱਚ ਜਲਦੀ ਹੀ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ। ਜਿਹੜੀਆਂ ਪੰਚਾਇਤ ਕਮੇਟੀਆਂ ਭੰਗ ਕੀਤੀਆਂ ਗਈਆਂ ਹਨ, ਉਨ੍ਹਾਂ ਦਾ ਕਾਰਜਕਾਲ 10 ਸਤੰਬਰ ਤੱਕ ਸੀ ।

ਉਨ੍ਹਾਂ ਦੀਆਂ ਚੋਣਾਂ ਕਰਵਾਉਣ ਜਾਂ ਉਨ੍ਹਾਂ ਦੇ ਕੰਮਕਾਜ ਚਲਾਉਣ ਲਈ ਪ੍ਰਸ਼ਾਸਕ ਨਿਯੁਕਤ ਕਰਨਾ ਜ਼ਰੂਰੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਜਲਦੀ ਹੀ ਗ੍ਰਾਮ ਪੰਚਾਇਤ ਚੋਣਾਂ ਦੇ ਨਾਲ-ਨਾਲ ਪੰਚਾਇਤ ਕਮੇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵੀ ਕਰਵਾ ਸਕਦੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ 13 ਹਜ਼ਾਰ ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ।

Exit mobile version