Site icon TheUnmute.com

Punjab: ਜਲੰਧਰ ਬ.ਲਾ.ਤ.ਕਾ.ਰ ਦੇ ਮਾਮਲੇ ‘ਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

ਚੰਡੀਗੜ੍ਹ 13 ਸਤੰਬਰ 2024 : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਲੰਧਰ ਦੇ ਡਾਕ ਵਿਭਾਗ ਵਿੱਚ ਕੰਮ ਕਰਦੀ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਦਾ ਸਖ਼ਤ ਨੋਟਿਸ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਲਈ ਨੋਟਿਸ ਜਾਰੀ ਕੀਤਾ ਹੈ।

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੀੜਤ ਲੜਕੀ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਕਮਿਸ਼ਨ ਦੇ ਨੋਟਿਸ ਜਾਰੀ ਕਰਨ ਤੋਂ ਬਾਅਦ ਜਲੰਧਰ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਸਬੰਧੀ ਦੋਸ਼ੀ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਿਸੇ ਵੀ ਔਰਤ ਵਿਰੁੱਧ ਜ਼ੁਲਮ ਬਰਦਾਸ਼ਤ ਨਹੀਂ ਕਰੇਗੀ। ਮਾਨਯੋਗ ਸਰਕਾਰ ਹਰ ਔਰਤ ਨੂੰ ਬਣਦਾ ਸਤਿਕਾਰ ਦੇਣ ਲਈ ਵਚਨਬੱਧ ਹੈ।

Exit mobile version