ਚੰਡੀਗੜ੍ਹ 13 ਅਕਤੂਬਰ 2022: ਪੰਜਾਬ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ, ਇਸ ਮੁੱਦੇ ‘ਤੇ ਕਿਸਾਨਾਂ ਆਗੂਆਂ ਦੀ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਵੀ ਬੇਸਿੱਟਾ ਰਹੀ, ਜਿਸਦੇ ਚੱਲਦੇ ਇਹ ਮੁੱਦਾ ਗੰਭੀਰ ਬਣਿਆ ਹੋਇਆ ਹੈ |ਦੂਜੇ ਪਾਸੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਦੱਸਿਆ ਕਿ ਪੰਜਾਬ ‘ਚ ਇਸ ਸਾਲ ਹੁਣ ਤੱਕ ਪਰਾਲੀ ਸਾੜਨ ਦੀਆਂ 700 ਘਟਨਾਵਾਂ ਸਾਹਮਣੇ ਆਈਆਂ ਹਨ।
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿਛਲ਼ੇ ਸਾਲਾਂ ‘ਚ 2500 ਮਾਮਲਿਆਂ ਦੇ ਮੁਕਾਬਲੇ ਇਸ ਵਾਰ ਸਿਰਫ਼ 700 ਮਾਮਲੇ ਪਰਾਲੀ ਸਾੜਨ ਦੇ ਆਏ ਹਨ। ਇਸਦੇ ਨਾਲ ਹੀ ਕੁਲਦੀਪ ਧਾਲੀਵਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲ ਕੇ ਵੀ ਅਪੀਲ ਕੀਤੀ ਹੈ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਹਿਣ ਤਾਂ ਕਿ ਵਾਤਾਵਰਨ ਦੂਸ਼ਿਤ ਨਾ ਹੋ ਸਕੇ।
700 incidents of stubble burning reported in Punjab this year so far, says Minister
Read @ANI Story | https://t.co/pOiGy0SpSY#stubbleburning #punjab #stubble pic.twitter.com/ga4QOMMv9h
— ANI Digital (@ani_digital) October 13, 2022