Site icon TheUnmute.com

ਪੰਜਾਬ ਨੂੰ ਮਿਲੇਗਾ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ

Green Schools Programme

ਚੰਡੀਗੜ੍ਹ, 31 ਜਨਵਰੀ 2025: ਪੰਜਾਬ ਨੇ ਇੱਕ ਵਾਰ ਫਿਰ ਗ੍ਰੀਨ ਸਕੂਲ ਪ੍ਰੋਗਰਾਮ (Green Schools Programme) ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਹਾਸਲ ਕਰਕੇ ਵਾਤਾਵਰਣ ਸਥਿਰਤਾ ‘ਚ ਇੱਕ ਨਵਾਂ ਮਾਪਦੰਡ ਸਥਾਪਿਤ ਕੀਤਾ ਹੈ। ਇਸ ਪੁਰਸਕਾ ਦਾ ਸਿਹਰਾ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀਐਸਸੀਐਸਟੀ) ਅਤੇ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਪੰਜਾਬ ਨੂੰ ਜਾਂਦਾ ਹੈ |

ਇਹ ਪੁਰਸਕਾਰ 4 ਫਰਵਰੀ ਨੂੰ ਇੰਡੀਆ ਹੈਬੀਟੇਟ ਸੈਂਟਰ, ਨਵੀਂ ਦਿੱਲੀ ਵਿਖੇ ਸੈਂਟਰ ਫਾਰ ਸਾਇੰਸ ਵਿਖੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਕਰਵਾਏ ਜਾਣ ਵਾਲੇ ‘ਗਰੀਨ ਸਕੂਲ ਐਵਾਰਡ ਸਮਾਗਮ’ ਦੌਰਾਨ ਪ੍ਰਦਾਨ ਕੀਤਾ ਜਾਵੇਗਾ।

ਇਹ ਵੱਕਾਰੀ ਪੁਰਸਕਾਰ ਸਕੂਲੀ ਭਾਈਚਾਰਿਆਂ ‘ਚ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ‘ਚ ਪੰਜਾਬ ਦੇ ਮਿਸਾਲੀ ਯਤਨਾਂ ਦਾ ਨਤੀਜਾ ਹੈ, ਜੋ ਕਿ ਦੇਸ਼ ਵਿਆਪੀ ਪਹਿਲਕਦਮੀ ‘ਚ ਸੂਬੇ ਦੀ ਭੂਮਿਕਾ ਨੂੰ ਹੋਰ ਮਜ਼ਬੂਤ ​​ਕਰਨ ‘ਸਾਗ ਸਹਾਈ ਸਿੱਧ ਹੋਵੇਗਾ।

ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (CSE) ਦੀ ਅਗਵਾਈ ਹੇਠ ਗ੍ਰੀਨ ਸਕੂਲ ਪ੍ਰੋਗਰਾਮ (Green Schools Programme), ਇੱਕ ਰਾਸ਼ਟਰੀ ਪਹਿਲਕਦਮੀ ਹੈ, ਜਿਸਦਾ ਉਦੇਸ਼ ਸਕੂਲਾਂ ਨੂੰ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਦੇ ਮਾਡਲ ਵਜੋਂ ਵਿਕਸਤ ਕਰਨਾ ਹੈ। ਇੱਕ ਵਿਆਪਕ ਵਾਤਾਵਰਣ ਆਡਿਟ ਸਕੂਲਾਂ ਦੁਆਰਾ ਛੇ ਮੁੱਖ ਖੇਤਰਾਂ ‘ਚ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਦਾ ਮੁਲਾਂਕਣ ਕਰਦਾ ਹੈ, ਜਿਸ ‘ਚ ਹਵਾ, ਊਰਜਾ, ਭੋਜਨ, ਜ਼ਮੀਨ, ਪਾਣੀ ਅਤੇ ਰਹਿੰਦ-ਖੂੰਹਦ ਪ੍ਰਬੰਧਨ ਸ਼ਾਮਲ ਹਨ। ਇਹ ਪ੍ਰੋਗਰਾਮ ਸਕੂਲਾਂ ਨੂੰ ਵਾਤਾਵਰਣ-ਅਨੁਕੂਲ ਅਭਿਆਸਾਂ ਨੂੰ ਅਪਣਾਉਣ, ਸਰੋਤਾਂ ਦਾ ਕੁਸ਼ਲਤਾ ਨਾਲ ਪ੍ਰਬੰਧਨ ਕਰਨ ਅਤੇ ਵਾਤਾਵਰਣ ‘ਤੇ ਨਕਾਰਾਤਮਕ ਪ੍ਰਭਾਵਾਂ ਨੂੰ ਘਟਾਉਣ ਲਈ ਸ਼ਕਤੀ ਪ੍ਰਦਾਨ ਕਰਦਾ ਹੈ।

Read More: Punjab PSC 2025: ਪੀਸੀਐਸ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਦਾ ਅੱਜ ਦਿਨ, ਇੰਝ ਕਰੋ ਅਪਲਾਈ

Exit mobile version