July 7, 2024 12:38 pm

ਪੰਜਾਬ ‘ਚ ਇਸ ਸਾਲ 4 ਲੱਖ ਕੁਇੰਟਲ ਮੂੰਗੀ ਦੀ ਹੋਵੇਗੀ ਪੈਦਾਵਾਰ: CM ਭਗਵੰਤ ਮਾਨ

ਚੰਡੀਗੜ੍ਹ 14 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਕਿਸਾਨਾਂ ਦੀ ਮਿਹਨਤ ਦੀ ਦਾਦ ਦਿੰਦਿਆਂ ਕਿਹਾ ਹੈ ਕਿ ਸੂਬੇ ਦੇ ਕਿਸਾਨ ਇਸ ਵਾਰ 4 ਲੱਖ ਕੁਇੰਟਲ ਮੂੰਗੀ ਦੀ ਫਸਲ ਪੈਦਾ ਕਰਨਗੇ। ਇਸਦੇ ਨਾਲ ਹੀ ਸੀ ਐੱਮ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਤੱਕ ਕਿਸੇ ਵੀ ਸਰਕਾਰ ਨੇ ਫਸਲੀ ਬਦਲ ਨਹੀਂ ਦਿੱਤਾ। ਹੁਣ ਅਸੀਂ ਕਿਸਾਨਾਂ ਨੂੰ ਮੂੰਗੀ ‘ਤੇ MSP ਦੇਵਾਂਗੇ। ਉਨ੍ਹਾਂ ਕਿਹਾ ਕਿ ਇਸ ਬਦਲ ਨਾਲ ਪੰਜਾਬ ਅਤੇ ਸਾਡਾ ਪਾਣੀ ਦੋਵੇਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਣਗੇ।

ਜਿਕਰਯੋਗ ਹੈ ਕਿ ਕਿ ਪੰਜਾਬ ‘ਚ ਬਿਜਲੀ ਸੰਕਟ ਪੈਦਾ ਹੋਇਆ ਹੈ ਅਤੇ ਜ਼ਮੀਨ ਹੇਠਲਾ ਪਾਣੀ ਦਾ ਪੱਧਰ ਘੱਟਦਾ ਜਾ ਰਿਹਾ ਹੈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਆਪਣੇ ਨਿੱਜੀ ਹਲਕੇ ਸਤੌਜ ਪਹੁੰਚੇ ਸਨ | ਜਿਥੇ ਉਨ੍ਹਾਂ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸੀ ਐੱਮ ਮਾਨ ਨੇ ਸਤੌਜ ਪਿੰਡ ਦੇ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਝਾੜ ‘ਚ ਵਾਧਾ ਹੁੰਦਾ ਹੈ। ਉੱਥੇ ਮਿਹਨਤ ਵੀ ਘੱਟ ਕਰਨੀ ਪੈਂਦੀ ਹੈ ਤੇ ਪਾਣੀ ਦੀ ਵੀ ਵੱਡੇ ਪੱਧਰ ‘ਤੇ ਬੱਚਤ ਹੋਵੇਗੀ।

ਦੂਜੇ ਪਾਸੇ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਕੁਝ ਦਿਨ ਪਹਿਲਾਂ ਝੋਨੇ ਦੇ ਸੀਜਨ ਦੌਰਾਨ ਲੋੜੀਂਦੇ ਕੋਲੇ ਅਤੇ ਬਿਜਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੀ.ਐਸ.ਪੀ.ਸੀ.ਐਲ. ਦੇ ਸਾਰੇ ਵਸੀਲਿਆਂ ਤੋਂ ਵੱਧ ਤੋਂ ਵੱਧ ਬਿਜਲੀ ਉਤਪਾਦਨ ਕਰਨ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਬਿਜਲੀ ਦੀ ਨਿਯਮਤ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਉਨਾਂ ਝੋਨੇ ਦੇ ਸੀਜਨ ਦੌਰਾਨ ਨਿਰਧਾਰਤ ਬਿਜਲੀ ਸਪਲਾਈ ਦੇਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਸੀਜਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਦੇਣ ਲਈ ਲੋੜੀਂਦੇ ਠੋਸ ਪ੍ਰਬੰਧ ਮੁਕੰਮਲ ਕਰ ਲਏ ਜਾਣ ਤਾਂ ਜੋ ਕਿਸਾਨਾਂ ਨੂੰ ਨਿਰਧਾਰਤ ਸਮਾਂ ਸੀਮਾ ਅਨੁਸਾਰ ਬਿਜਲੀ ਸਪਲਾਈ ਦਿੱਤੀ ਜਾ ਸਕੇ।

CM Bhagwant Mann