Site icon TheUnmute.com

Punjab Tourism: ਚੰਡੀਗੜ੍ਹ ਦੇ ਨਾਲ ਲੱਗਦੇ ਖੇਤਰ ਨੂੰ ਸੈਰ ਸਪਾਟੇ ਵਜੋਂ ਵਿਕਸਿਤ ਕਰੇਗੀ ਪੰਜਾਬ ਸਰਕਾਰ

Punjab Tourism

ਚੰਡੀਗੜ੍ਹ, 18 ਜਨਵਰੀ 2025: Punjab Tourism: ਪੰਜਾਬ ਦੇ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਬੀਤੇ ਦਿਨ ਇਨਵੈਸਟ ਪੰਜਾਬ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਮੀਖਿਆ ਬੈਠਕ ਦੌਰਾਨ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ|

ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ ਨੇ ਸਬੰਧਤ ਵਿਭਾਗਾਂ ਨੂੰ ਫੋਕਲ ਪੁਆਇੰਟਾਂ (focal points) ਦੇ ਛੇਤੀ ਨਵੀਨੀਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪੰਜਾਬ ‘ਚ ਉਦਯੋਗਿਕ ਨਿਵੇਸ਼ ਨੂੰ ਵਧਾਉਣਾ ਹੈ ਅਤੇ ਜਦੋਂ ਤੱਕ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਫੋਕਲ ਪੁਆਇੰਟਾਂ ਨੂੰ ਵਿਕਸਤ ਕਰਨ ਦੀ ਉੱਚ ਪੱਧਰੀ ਸਹੂਲਤਾਂ ਨਹੀਂ ਮਿਲਦੀ, ਉਦੋਂ ਉਦਯੋਗਿਕ ਖੇਤਰਾਂ ‘ਚ ਟੀਚੇ ਪ੍ਰਾਪਤ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਫੋਕਲ ਪੁਆਇੰਟਾਂ ਨੂੰ ਛੇਤੀ ਤੋਂ ਛੇਤੀ ਸਾਰੀਆਂ ਸਹੂਲਤਾਂ ਨਾਲ ਲੈਸ ਕੀਤਾ ਜਾਵੇ।

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਕਿਹਾ ਕਿ ਬਹੁਤ ਸਾਰੇ ਨਿਵੇਸ਼ਕ ਪੰਜਾਬ ‘ਚ ਨਵੇਂ ਉਦਯੋਗ ਸਥਾਪਤ ਕਰਨ ‘ਚ ਦਿਲਚਸਪੀ ਦਿਖਾ ਰਹੇ ਹਨ ਪਰ ਉਨ੍ਹਾਂ ਨੂੰ ਕੁਝ ਵਿਭਾਗਾਂ ਤੋਂ ਇਜਾਜ਼ਤ ਲੈਣ ‘ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੌਂਦ ਨੇ ਹਦਾਇਤ ਕੀਤੀ ਕਿ ਜ਼ਮੀਨ ਪ੍ਰਾਪਤ ਕਰਨ ਤੋਂ ਲੈ ਕੇ ਔਨਲਾਈਨ ਇਜਾਜ਼ਤਾਂ ਲੈਣ ਅਤੇ ਕੋਈ ਵੀ ਉਦਯੋਗ ਸਥਾਪਤ ਕਰਨ ਤੱਕ, ਸਾਰੇ ਵਿਭਾਗ ਅਜਿਹੇ ਨਿਵੇਸ਼ਕਾਂ ਦੀ ਮੱਦਦ ਲਈ ਇੱਕ ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪੱਧਰ ‘ਤੇ ਕੋਈ ਸਮੱਸਿਆ ਆਉਂਦੀ ਹੈ, ਤਾਂ ਇਹ ਉਨ੍ਹਾਂ ਦੇ ਧਿਆਨ ‘ਚ ਲਿਆਂਦੀ ਜਾਵੇ |

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦਾ ਇਲਾਕਾ ਬਹੁਤ ਹੀ ਰਮਣੀਕ ਅਤੇ ਸੁੰਦਰ ਹੈ ਜਿਸਨੂੰ ਸੈਰ-ਸਪਾਟੇ (Punjab Tourism) ਲਈ ਵਿਕਸਤ ਕੀਤਾ ਜਾ ਸਕਦਾ ਹੈ। ਉਸਨੂੰ ਇਸ ਮਕਸਦ ਲਈ ਇੱਕ ਢੁਕਵੀਂ ਯੋਜਨਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਇਸ ਬੈਠਕ ‘ਚ ਉਦਯੋਗ, ਨਿਵੇਸ਼ ਪੰਜਾਬ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਆਦਿ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਕਈ ਉਦਯੋਗਿਕ ਘਰਾਣੇ ਪੰਜਾਬ ‘ਚ ਨਿਵੇਸ਼ ਕਰਨ ‘ਚ ਦਿਲਚਸਪੀ ਦਿਖਾ ਰਹੇ ਹਨ। ਸੌਂਦ ਨੇ ਕਿਹਾ ਕਿ ਕੁਝ ਮਾਮਲੇ ਉਨ੍ਹਾਂ ਦੇ ਧਿਆਨ ‘ਚ ਆਏ ਹਨ ਜਿੱਥੇ ਨਵੇਂ ਉਦਯੋਗ ਸਥਾਪਤ ਕਰਨ ਲਈ ਜ਼ਮੀਨ ਦੇਣ ਦੀ ਪ੍ਰਕਿਰਿਆ ‘ਚ ਕੁਝ ਰੁਕਾਵਟਾਂ ਹਨ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਵਿੱਚ ਉਦਯੋਗਿਕ ਨਿਵੇਸ਼ ਕਰਨ ਵਾਲੇ ਕਿਸੇ ਵੀ ਉਦਯੋਗਪਤੀ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਨਵੈਸਟ ਪੰਜਾਬ ਦੇ ਅਧਿਕਾਰੀਆਂ ਨੂੰ ਸਾਰੇ ਸਬੰਧਤ ਵਿਭਾਗਾਂ ਨਾਲ ਸੁਚਾਰੂ ਤਾਲਮੇਲ ਬਣਾਈ ਰੱਖਣ ਲਈ ਕਿਹਾ।

Read More: ਲੁਧਿਆਣਾ ਵਿਖੇ ਅੱਜ ਰਾਜ ਪੱਧਰੀ ਸਮਾਗਮ, ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਹੋਣਗੇ ਸ਼ਾਮਲ

Exit mobile version