ਐੱਸ.ਏ.ਐੱਸ. ਨਗਰ, 4 ਦਸੰਬਰ, 2023: ਮੋਹਾਲੀ ਸਥਿਤ ਪੰਜਾਬ ਟਰੇਡਰਜ਼ ਕਮਿਸ਼ਨ (Punjab Traders Commission) ਦੇ ਮੈਂਬਰ ਵਿਨੀਤ ਵਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਟਰੇਡਰਜ਼ ਕਮਿਸ਼ਨ ਦਾ ਮੈਂਬਰ ਨਿਯੁਕਤ ਕਰਨ ਲਈ ਧੰਨਵਾਦ ਕੀਤਾ ਹੈ।
ਵਪਾਰੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਰਮਾ ਨੇ ਕਿਹਾ ਕਿ ਉਹ ਸੂਬੇ ਦੇ ਵਪਾਰੀਆਂ ਦੀ ਬਿਹਤਰੀ ਲਈ ਕੰਮ ਕਰਨਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਕਮਿਸ਼ਨ ਵਪਾਰੀਆਂ ਦਾ ਸਮਰਥਨ ਕਰੇਗਾ ਤਾਂ ਜੋ ਪੰਜਾਬ ਉਨ੍ਹਾਂ ਨੂੰ ਨਿਵੇਸ਼ ਲਈ ਸਭ ਤੋਂ ਢੁਕਵੀਂ ਥਾਂ ਵਜੋਂ ਸੇਵਾ ਦੇ ਸਕੇ।
ਉਨ੍ਹਾਂ ਵਪਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਕਿਸੇ ਵੀ ਸਮੇਂ ਐਸ.ਸੀ.ਐੱਫ਼ ਨੰਬਰ 72, ਫੇਜ਼ 2, ਮੋਹਾਲੀ ਵਿਖੇ ਉਨ੍ਹਾਂ ਕੋਲ ਆ ਸਕਦੇ ਹਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਦੇ ਨਾਲ-ਨਾਲ ਸੂਬੇ ਨੂੰ ਵਧੇਰੇ ਲਾਹੇਵੰਦਾ ਵਪਾਰਕ ਸੂਬਾ ਬਣਾਉਣ ਲਈ ਸੁਝਾਅ ਵੀ ਪ੍ਰਾਪਤ ਕੀਤੇ ਜਾ ਸਕਣ।