ਚੰਡੀਗੜ੍ਹ , 07 ਜੂਨ 2025: ਪੰਜਾਬ ਯੂਨੀਵਰਸਿਟੀ (Panjab University), ਚੰਡੀਗੜ੍ਹ ਨੇ ਇਸ ਸਾਲ ਵਿਦੇਸ਼ੀ ਵਿਦਿਆਰਥੀਆਂ ਨੂੰ ਫੀਸਾਂ ਨੂੰ ਲੈ ਕੇ ਵੱਡੀ ਰਾਹਤ ਦਿੱਤੀ ਹੈ। ਪੰਜਾਬ ਯੂਨੀਵਰਸਿਟੀ ਨੇ ਆਪਣੀਆਂ ਫੀਸਾਂ ‘ਚ ਵਾਧਾ ਨਹੀਂ ਕੀਤਾ ਹੈ ਅਤੇ ਦਾਖਲਾ ਪ੍ਰੀਖਿਆ ‘ਚ ਵੀ ਛੋਟ ਦਿੱਤੀ ਹੈ, ਤਾਂ ਜੋ ਵੱਧ ਤੋਂ ਵੱਧ ਵਿਦੇਸ਼ੀ ਵਿਦਿਆਰਥੀ ਇੱਥੇ ਪੜ੍ਹਾਈ ਕਰਨ ਲਈ ਆ ਸਕਣ।
ਜਿਕਰਯੋਗ ਹੈ ਕਿ ਹਰ ਸਾਲ ਨੇਪਾਲ, ਈਰਾਨ, ਅਫਗਾਨਿਸਤਾਨ, ਨਾਈਜੀਰੀਆ, ਥਾਈਲੈਂਡ ਅਤੇ ਕੈਨੇਡਾ ਵਰਗੇ ਦੇਸ਼ਾਂ ਦੇ ਵਿਦਿਆਰਥੀ ਪੰਜਾਬ ਯੂਨੀਵਰਸਿਟੀ ‘ਚ ਆਉਂਦੇ ਹਨ। ਇਨ੍ਹਾਂ ‘ਚੋਂ ਬਹੁਤ ਸਾਰੇ ਵਿਦਿਆਰਥੀ ਆਈਸੀਸੀਆਰ ਸਕਾਲਰਸ਼ਿਪ ‘ਤੇ ਆਉਂਦੇ ਹਨ, ਜੋ ਕਿ ਭਾਰਤ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਯੂਨੀਵਰਸਿਟੀ ਨੇ ਸਾਰਕ ਅਤੇ ਵਿਕਾਸਸ਼ੀਲ ਦੇਸ਼ਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀ ਫੀਸ ਅੱਧੀ ਕਰ ਦਿੱਤੀ ਹੈ।
ਪੰਜਾਬ ਯੂਨੀਵਰਸਿਟੀ (Panjab University) ਦੇ ਡੀਨ ਪ੍ਰੋ. ਕ੍ਰਿਸ਼ਨਾ ਮੋਹਨ ਨੇ ਕਿਹਾ ਕਿ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਪਿਛਲੇ ਸਾਲ ਪੀਯੂ ਵੱਲੋਂ ਬਣਾਏ ਨਿਯਮ ਇਸ ਵਾਰ ਵੀ ਲਾਗੂ ਰਹਿਣਗੇ। ਡੀਨ ਇੰਟਰਨੈਸ਼ਨਲ ਸਟੂਡੈਂਟਸ ਪ੍ਰੋ. ਕ੍ਰਿਸ਼ਨਾ ਮੋਹਨ ਨੇ ਕਿਹਾ ਕਿ ਯੂਨੀਵਰਸਿਟੀ ਦਾ ਉਦੇਸ਼ ਵੱਧ ਤੋਂ ਵੱਧ ਵਿਦੇਸ਼ੀ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਆਕਰਸ਼ਿਤ ਕਰਨਾ ਹੈ।
ਹੁਣ ਤੱਕ 700 ਤੋਂ ਵੱਧ ਵਿਦੇਸ਼ੀ ਵਿਦਿਆਰਥੀਆਂ ਨੇ ਸੈਸ਼ਨ 2024-25 ਲਈ ਅਰਜ਼ੀ ਦਿੱਤੀ ਹੈ। ਇਨ੍ਹਾਂ ‘ਚ ਅਮਰੀਕਾ ਅਤੇ ਕੈਨੇਡਾ ਵਰਗੇ ਵਿਕਸਤ ਦੇਸ਼ਾਂ ਦੇ ਵਿਦਿਆਰਥੀ ਵੀ ਸ਼ਾਮਲ ਹਨ। ਪਿਛਲੇ ਸਾਲ ਵਾਂਗ, ਇਸ ਸਾਲ ਵੀ ਯੂਨੀਵਰਸਿਟੀ ਨੇ ਉਨ੍ਹਾਂ ਨੂੰ ਦਾਖਲਾ ਪ੍ਰੀਖਿਆ ਤੋਂ ਛੋਟ ਦਿੱਤੀ ਹੈ।
ਜਾਣਕਾਰੀ ਮੁਤਾਬਕ ਪਿਛਲੇ ਸਾਲ 139 ਐਨਆਰਆਈ (ਭਾਰਤ ਦੇ ਗੈਰ-ਨਾਗਰਿਕ) ਵਿਦਿਆਰਥੀਆਂ ਨੇ ਪੀਯੂ ‘ਚ ਦਾਖਲੇ ਲਈ ਅਰਜ਼ੀ ਦਿੱਤੀ ਸੀ। ਅਫਗਾਨਿਸਤਾਨ, ਈਰਾਨ ਅਤੇ ਇਰਾਕ ਦੇ 34 ਵਿਦਿਆਰਥੀਆਂ ਨੇ ਅਰਜ਼ੀ ਦਿੱਤੀ ਸੀ। ਇਨ੍ਹਾਂ ‘ਚੋਂ 12 ਕੁੜੀਆਂ ਅਤੇ 22 ਮੁੰਡੇ ਸਨ। ਇਨ੍ਹਾਂ ‘ਚੋਂ ਕੁਝ ਨੇ ਪੀਐਚਡੀ ਲਈ, ਕੁਝ ਨੇ ਗ੍ਰੈਜੂਏਸ਼ਨ ਲਈ ਅਤੇ ਕੁਝ ਨੇ ਪੋਸਟ ਗ੍ਰੈਜੂਏਸ਼ਨ ਲਈ ਅਪਲਾਈ ਕੀਤਾ ਸੀ |
Read More: ਪੰਜਾਬ ਯੂਨੀਵਰਸਿਟੀ ‘ਚ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ