25 ਫਰਵਰੀ 2025: ਸੀਐਮ ਭਗਵੰਤ ਮਾਨ (bhagwant maan) ਕਾਲੀ ਐਨਕ ਲਗਾ ਕੇ ਵਿਧਾਨ ਸਭਾ ਪਹੁੰਚੇ। ਮਾਨ ਨੇ ਕਾਂਗਰਸ ‘ਤੇ ਤਿੱਖਾ ਨਿਸ਼ਾਨਾ ਸਾਧਿਆ। CM ਮਾਨ ਨੇ ਕਿਹਾ ਕਿ ਅਸੀਂ ਕੇਂਦਰੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਦੇ ਹਾਂ, ਅਤੇ ਉਥੇ ਹੀ ਉਨ੍ਹਾਂ ਨੇ ਕੇਂਦਰ ਤੇ ਨਿਸ਼ਾਨਾ ਸਾਧੜੇ ਕਿਹਾ ਕਿ ‘ਕੇਂਦਰ ਪੰਜਾਬ (center goverment) ਨੂੰ ਬਦਨਾਮ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਹੀ,
‘ਖੇਤੀਬਾੜੀ ਦਾ ਵਿਸ਼ਾ ਸੂਬੇ ਅਧੀਨ, ਕੇਂਦਰ ਦਾ ਦਖਲ ਨਹੀਂ ਮਨਜ਼ੂਰ’ ਕਰਾਂਗੇ|
ਇਸ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਰਾਸ਼ਟਰੀ ਖੇਤੀਬਾੜੀ ਮਾਰਕੀਟਿੰਗ ਨੀਤੀ ਦੇ ਵਿਰੁੱਧ ਇੱਕ ਪ੍ਰਸਤਾਵ ਪੇਸ਼ ਕੀਤਾ। ਇਸ ਵਿੱਚ ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਕੇਂਦਰ ਸਰਕਾਰ ਸ਼ਕਤੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਵਿੱਚ ਕਿਤੇ ਵੀ MSP ਦਾ ਜ਼ਿਕਰ ਨਹੀਂ ਹੈ। ਕਿਸਾਨ ਵੀ ਇਸਦਾ ਵਿਰੋਧ ਕਰ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ (bhagwant maan) ਨੇ ਕਿਹਾ ਹੈ ਕਿ ਅਸੀਂ ਕੇਂਦਰੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਦੇ ਹਾਂ। ਉਨ੍ਹਾ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਸੀਂ ਕੇਂਦਰ ਦੀ ਦਖ਼ਲ ਨੂੰ ਮਨਜ਼ੂਰ ਨਹੀਂ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਵਾਪਸ ਲਿਆਉਣਾ ਚਾਹੁੰਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਇਹ ਖੇਤੀ ਨੀਤੀ ਦੇਸ਼ ਦੇ ਕਿਸਾਨਾਂ (farmers) ਦੇ ਲਈ ਲਾਹੇਵੰਦ ਨਹੀ ਹੈ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ (cabinet minister) ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਪਸ਼ੂ ਜਨਮ ਨਿਯੰਤਰਣ ਕੇਂਦਰ ਖੋਲ੍ਹੇ ਜਾਣਗੇ। ਵਿਧਾਨ ਸਭਾ ਵਿੱਚ ਅਵਾਰਾ ਕੁੱਤਿਆਂ ਦੇ ਵਧਦੇ ਆਤੰਕ ਦਾ ਮੁੱਦਾ ਉਠਾਏ ਜਾਣ ਤੋਂ ਬਾਅਦ ਉਨ੍ਹਾਂ ਨੇ ਇਹ ਜਾਣਕਾਰੀ ਦਿੱਤੀ। ਵਿਧਾਇਕਾਂ ਨੇ ਇਹ ਮੁੱਦਾ ਉਠਾਇਆ ਸੀ ਕਿ ਪਿਛਲੇ ਕੁਝ ਮਹੀਨਿਆਂ ਤੋਂ ਕੁੱਤਿਆਂ (dogs) ਦੇ ਕੱਟਣ ਦੇ ਮਾਮਲੇ ਵੱਧ ਰਹੇ ਹਨ। ਇਸ ਕਾਰਨ ਸੰਗਰੂਰ ਵਿੱਚ ਵੀ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ।
Read More: ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬੀ ਨੌਜਵਾਨਾਂ ਦਾ ਮੁੱਦਾ ਸਦਨ ’ਚ ਉਠਾਇਆ ਗਿਆ