Punjab Vidhan Sabha

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ, 29 ਨਵੰਬਰ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਰਦ ਰੁੱਤ ਇਜਲਾਸ ਦੇ ਦੂਜੇ ਅਤੇ ਆਖ਼ਰੀ ਦਿਨ ਇੱਕ ਵਾਰ ਫਿਰ ਕਾਨੂੰਨ ਵਿਵਸਥਾ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ ਹੈ। ਮਤਾ ਪੇਸ਼ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਦੇ ਉਠਾਉਣ ਲਈ ਹੋਰ ਸਮਾਂ ਮੰਗਿਆ। ਜਦੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਕਿ ਮੁੱਦੇ ਉਠਾਏ ਜਾ ਚੁੱਕੇ ਹਨ ਤਾਂ ਵਿਰੋਧੀ ਧਿਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਗੰਭੀਰ ਹੈ ਅਤੇ ਨਸ਼ਿਆਂ ‘ਤੇ ਵੀ ਵਿਸਥਾਰ ਨਾਲ ਚਰਚਾ ਹੋਣੀ ਚਾਹੀਦੀ ਹੈ। ਇਜਲਾਸ ਸਿਰਫ਼ ਦੋ ਦਿਨ ਲਈ ਸੱਦਣਾ ਠੀਕ ਨਹੀਂ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਮੁੱਦੇ ਸਹੀ ਢੰਗ ਨਾਲ ਨਹੀਂ ਉਠਾਏ ਜਾ ਸਕਦੇ। ਇਸ ਤੋਂ ਬਾਅਦ ਉਹ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਦਨ ਤੋਂ ਵਾਕਆਊਟ ਕਰ ਗਏ। ਉਨ੍ਹਾਂ ਦੇ ਨਾਲ ਕਈ ਕਾਂਗਰਸੀ ਆਗੂ ਵੀ ਸਦਨ (Punjab Vidhan Sabha) ਛੱਡ ਕੇ ਚਲੇ ਗਏ। ਜਿਸ ਤੋਂ ਬਾਅਦ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ।

Scroll to Top