June 28, 2024 11:11 am
ਬਜਟ ਸ਼ੈਸ਼ਨ ਮੁਲਤਵੀ

ਪੰਜਾਬ ਵਿਧਾਨ ਸਭਾ ਦਾ ਬਜਟ ਸ਼ੈਸ਼ਨ 2 ਵਜੇ ਤੱਕ ਹੋਇਆ ਮੁਲਤਵੀ

ਚੰਡੀਗੜ੍ਹ 24 ਜੂਨ 2022: ਪੰਜਾਬ ਵਿਧਾਨ ਸਭਾ ਸ਼ੈਸ਼ਨ ਦਾ ਅੱਜ ਪਹਿਲਾ ਦਿਨ ਸ਼ੁਰੂ ਹੋਇਆ ਜਿਸ ਦੇ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਦੇਣ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਵਿਧਾਨ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ । ਹੁਣ ਅੱਜ ਦੁਪਹਿਰ 2 ਵਜੇ ਵਿਧਾਨ ਸਭਾ ਦਾ ਸੈਸ਼ਨ ਦੁਬਾਰਾ ਸ਼ੁਰੂ ਹੋਵੇਗਾ। ਜਿਸ ਦੀ ਸ਼ੁਰੂਆਤ ਰਾਜਪਾਲ ਦੇ ਭਾਸ਼ਣ ਦੇ ਨਾਲ ਹੋਵੇਗੀ । ਜਾਣਕਾਰੀ ਅਨੁਸਾਰ ਅੱਜ ਕੈਬਨਿਟ ਦੀ ਵਿਸ਼ੇਸ਼ ਮੀਟਿੰਗ ਹੋਵੇਗੀ ਤੇ ਇਸ ਵਿੱਚ 36 ਹਜ਼ਾਰ ਕਰਮਚਾਰੀਆਂ ਨੂੰ ਪੱਕਾ ਕਰਨ ਤੇ ਵਿਧਾਇਕਾਂ ਦੀ ਪੈਨਸ਼ਨ ਵਾਲ ਜੁੜੇ ਹੋਏ ਬਿੱਲ ਵੀ ਪੇਸ਼ ਕੀਤੇ ਜਾਣਗੇ ।