July 7, 2024 4:06 am
Panjab University

Punjab Vidhan Sabha: ਮੀਤ ਹੇਅਰ ਵਲੋਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰ ਦੇ ਅਧੀਨ ਕਰਨ ਵਿਰੁੱਧ ਮਤਾ ਪੇਸ਼

ਅੰਮ੍ਰਿਤਸਰ 30 ਜੂਨ 2022: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸੈਸ਼ਨ ਆਖ਼ਰੀ ਦਿਨ ਬਜਟ ਇਜਲਾਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ (Panjab University)ਨੂੰ ਕੇਂਦਰ ਵੱਲੋਂ ਆਪਣੇ ਅਧੀਨ ਲੈਣ ਵਿਰੁੱਧ ਪ੍ਰਸਤਾਵ ਪੇਸ਼ ਕੀਤਾ ਹੈ | ਇਸਦੇ ਨਾਲ ਹੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਦਰਜਾ ਬਦਲ ਕੇ ਕੇਂਦਰੀ ਯੂਨੀਵਰਸਿਟੀ ਅਧੀਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਦਨ ਰਾਜ ਸਰਕਾਰ ਨੂੰ ਸਿਫਾਰਿਸ਼ ਕਰਦਾ ਹਾਂ ਕਿ ਪੰਜਾਬ ਯੂਨੀਵਰਸਿਟੀ ਦੇ ਸੁਭਾਅ ਅਤੇ ਚਰਿੱਤਰ ਵਿਚ ਕਿਸੀ ਤਰ੍ਹਾਂ ਦੀ ਤਬਦੀਲੀ ਨਾ ਕੀਤੀ ਜਾਵੇ।

ਇਸਦੇ ਨਾਲ ਹੀ ਭਾਜਪਾ ਨੇ ਇਸ ਮਤੇ ਦਾ ਵਿਰੋਧ ਕਰਦਿਆਂ ਵਿਧਾਇਕ ਜੰਗੀ ਲਾਲ ਮਹਾਜਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਿਹਾ ਪੰਜਾਬ ਯੂਨੀਵਰਸਿਟੀ ਦਾ ਕੇਂਦਰ ਸਰਕਰ ਕੇਂਦਰੀਕਰਨ ਨਹੀਂ ਕਰ ਰਹੀ ਹੈ। ਇਸ ਮੁੱਦੇ ‘ਤੇ ਜਨਤਾ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਮਤਾ ਲਿਆਉਣ ਦੀ ਬਜਾਏ ਪੰਜਬ ਸਰਕਾਰ ਨੂੰ ਹਾਈਕੋਰਟ ਵਿਚ ਪੱਖ ਰੱਖਣਾ ਚਾਹੀਦਾ ਹੈ।