ਚੰਡੀਗੜ੍ਹ, 30 ਦਸੰਬਰ 2025: ਪੰਜਾਬ ਵਿਧਾਨ ਸਭਾ ਵੱਲੋਂ ਅੱਜ ਵਿਧਾਨ ਸਭਾ ਦੇ ਆਖਰੀ ਸੈਸ਼ਨ ਤੋਂ ਬਾਅਦ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਵਿਧਾਨ ਸਭਾ ‘ਚ ਪੰਜਾਬ ਦੇ ਸਾਬਕਾ ਰਾਜਪਾਲ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ, ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ, ਸਾਬਕਾ ਰਾਜ ਮੰਤਰੀ ਤਾਰਾ ਸਿੰਘ ਲਾਡਲ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੁੰਢ, ਮਸ਼ਹੂਰ ਬਾਲੀਵੁੱਡ ਸਟਾਰ ਅਤੇ ਸਾਬਕਾ ਲੋਕ ਸਭਾ ਮੈਂਬਰ ਧਰਮਿੰਦਰ ਸਿੰਘ ਦਿਓਲ, ਗਾਇਕ ਰਾਜਵੀਰ ਸਿੰਘ ਜਵੰਦਾ, ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸਿੱਧ ਚਿੱਤਰਕਾਰ ਗੋਬਿੰਦਰ ਸਿੰਘ ਸੋਹਲ, ਪ੍ਰਸਿੱਧ ਬਲਬੀਰ ਸਿੰਘ, ਪੰਜਾਬੀ ਸੰਗੀਤਕਾਰ ਅਤੇ ਉਸਤਾਦ ਪੂਰਨ ਸ਼ਾਹ ਕੋਟੀ ਦੇ ਪਿਤਾ ਅਤੇ ਵਿਧਾਇਕ ਦਲਜੀਤ ਸਿੰਘ ਭੋਲਾ, ਗਰੇਵਾਲ ਦੀ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਦੌਰਾਨ ਪੂਰੇ ਸਦਨ ਨੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਸਤਿਕਾਰ ਵਜੋਂ ਵਿਛੜੀਆਂ ਰੂਹਾਂ ਦੀ ਯਾਦ ‘ਚ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ।
Read More: ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਬਾਜਵਾ ਦੇ ਬਿਆਨ ਦਾ ਦਿੱਤਾ ਕਰਾਰਾ ਜਵਾਬ




