ਚੰਡੀਗੜ੍ਹ, 21 ਮਾਰਚ 2025: ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਕਰਵਾਈ ਅਤੇ ਜਿਵੇਂ ਹੀ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਨੂੰ ਸੰਬੋਧਨ ਕਰਨਾ ਸ਼ੁਰੂ ਕੀਤਾ, ਵਿਰੋਧੀ ਧਿਰ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਅਤੇ ਕਾਂਗਰਸ ਨੇ ਵਾਕਆਊਟ ਕਰ ਦਿੱਤਾ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੰਜਾਬ ਪੁਲਿਸ ਦੀ ਕਾਰਵਾਈ ਅਤੇ ਪਟਿਆਲਾ ‘ਚ ਇੱਕ ਕਰਨਲ ਅਤੇ ਉਸਦੇ ਪੁੱਤਰ ‘ਤੇ ਹਮਲੇ ਦੇ ਵਿਰੋਧ ‘ਚ ਵਾਕਆਊਟ ਕੀਤਾ ਹੈ।
ਪੰਜਾਬ ਰਾਜਪਾਲ ਕਟਾਰੀਆ ਨੇ ਆਪਣੇ ਭਾਸ਼ਣ ‘ਚ ਨਸ਼ਿਆਂ ਵਿਰੁੱਧ ਕਾਰਵਾਈ ਦਾ ਵੀ ਜ਼ਿਕਰ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿਛਲੇ 3 ਸਾਲਾਂ ‘ਚ ‘ਆਪ’ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦਾ ਵੇਰਵਾ ਦਿੱਤਾ। ਭਾਸ਼ਣ ਤੋਂ ਬਾਅਦ ਸੈਸ਼ਨ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।
ਰਾਜਪਾਲ ਦੇ ਸੰਬੋਧਨ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਪੁਲਿਸ ਦੀ ਕਾਰਵਾਈ ਅਤੇ ਪਟਿਆਲਾ ‘ਚ ਕਰਨਲ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹੋਏ ਹਮਲੇ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਜੈ ਜਵਾਨ, ਜੈ ਕਿਸਾਨ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ।
Read More: Punjab Budget Session: ਪੰਜਾਬ ਬਜਟ ਸੈਸ਼ਨ ਦੌਰਾਨ ਰਾਜਪਾਲ ਦੇ ਸੰਬੋਧਨ ਦੌਰਾਨ ਹੰਗਾਮਾ