Site icon TheUnmute.com

ਪੰਜਾਬ ਵਿਧਾਨ ਸਭਾ ਦਾ ਇਜਲਾਸ ਸ਼ੁਰੂ, ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ

Punjab Vidhan Sabha

ਚੰਡੀਗ੍ਹੜ, 28 ਨਵੰਬਰ 2023: ਪੰਜਾਬ ਵਿਧਾਨ ਸਭਾ ਦਾ ਇਜਲਾਸ (Punjab Vidhan Sabha)  ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਜਲਾਸ ਦੀ ਸ਼ੁਰੂਆਤ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦਾਂ ਨੂੰ ਯਾਦ ਕਰਦਿਆਂ 2 ਮਿੰਟ ਦਾ ਮੌਨ ਰੱਖ ਕੇ ਕੀਤੀ। ਇਸ ਦੌਰਾਨ ਸਾਬਕ ਕ੍ਰਿਕਟਰ ਬਿਸ਼ਨ ਸਿੰਘ ਬੇਦੀ, ਬੇਗਮ ਮੁਨਵਰ ਉਨ ਨਿਸਾ, ਉੱਘੇ ਸਮਾਜਵਾਦੀ ਆਗੂ ਬਲਵੰਤ ਸਿੰਘ ਖੇੜਾ, ਸੁਲਤਾਨਪੁਰ ਲੋਧੀ ‘ਚ ਨਿਹੰਗ ਸਿੰਘਾਂ ਤੇ ਪੁਲਿਸ ਵਿਚਾਲੇ ਹੋਈ ਝੜੱਪ ਦੌਰਾਨ ਮਾਰੇ ਗਏ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਆਦਿ ਨੂੰ ਵਿਧਾਨ ਸਭਾ ‘ਚ ਦਿੱਤੀ ਸ਼ਰਧਾਂਜਲੀ ਦਿੱਤੀ ਹੈ |

ਇਸਦੇ ਨਾਲ ਹੀ ਵਿਧਾਇਕ ਪ੍ਰਗਟ ਸਿੰਘ ਨੇ ਰੋਪੜ ‘ਚ ਖ਼ੁਦਖੁਸ਼ੀ ਕਰਨ ਵਾਲੀ ਪ੍ਰੋਫੈਸਰ ਬਲਵਿੰਦਰ ਕੌਰ ਨੂੰ ਵਿਧਾਨ ਸਭਾ ‘ਚ ਸ਼ਰਧਾਂਜਲੀ ਦੇਣ ਦੀ ਮੰਗ ਕੀਤੀ | ਇਸ ਤੋਂ ਬਾਅਦ ਸਦਨ 2.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ ਅਤੇ ਵਿਧਾਨ ਸਭਾ ਦਾ ਇਜਲਾਸ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ | ਮੁੜ ਹਾਲ ਹੀ ‘ਚ ਸੁਪਰੀਮ ਕੋਰਟ ਨੇ ਇਜਲਾਸ ਨੂੰ ਜਾਇਜ਼ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ 28 ਅਤੇ 29 ਨਵੰਬਰ ਨੂੰ ਸਰਦ ਰੁੱਤ ਇਜਲਾਸ ਬੁਲਾਉਣ ਦਾ ਐਲਾਨ ਕੀਤਾ ਸੀ। ਅੱਜ ਚਾਰ ਬਿੱਲ ਪੇਸ਼ ਕੀਤੇ ਜਾ ਸਕਦੇ ਹਨ। ਇਸ ਦੇ ਨਾਲ ਹੀ ਵਿਰੋਧੀ ਧਿਰ ਨੇ ਵੀ ਇਜਲਾਸ (Punjab Vidhan Sabha) ਤੋਂ ਪਹਿਲਾਂ ਹੀ ‘ਆਪ’ ਸਰਕਾਰ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ।

Exit mobile version