June 30, 2024 4:37 am
Sukhjinder Singh Randhawa

Punjab News: ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਤੇ ਰਾਜ ਕੁਮਾਰ ਚੱਬੇਵਾਲ ਦਾ ਅਸਤੀਫਾ ਮਨਜ਼ੂਰ

ਚੰਡੀਗੜ੍ਹ, 14 ਜੂਨ 2024: ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦਾ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਵਿਧਾਇਕ ਦੇ ਅਹੁਦੇ ਤੋਂ ਅਤੇ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਰਾਜ ਕੁਮਾਰ ਚੱਬੇਵਾਲ ਦਾ ਅਸਤੀਫਾ ਵਿਧਾਨ ਸਭਾ ਸਪੀਕਰ ਨੇ ਸਵੀਕਾਰ ਕਰ ਲਿਆ ਹੈ।

ਹੁਣ ਪੰਜਾਬ ਵਿੱਚ ਦੋ ਹੋਰ ਸੀਟਾਂ ਖਾਲੀ ਹੋ ਗਈਆਂ ਹਨ। ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਵਿਧਾਨ ਸਭਾ ਪੁੱਜੇ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਉਹ ਲੁਧਿਆਣਾ ਤੋਂ ਲੋਕ ਸਭਾ ਚੋਣ ਜਿੱਤੇ। ਇਸਦੇ ਨਾਲ ਹੀ ‘ਆਪ’ ਆਗੂ ਗੁਰਮੀਤ ਸਿੰਘ ਮੀਤ ਹੇਅਰ ਵੀ ਛੇਤੀ ਹੀ ਅਸਤੀਫਾ ਦੇ ਦੇਣਗੇ। ਸਪੀਕਰ ਨੇ ਉਨ੍ਹਾਂ ਦੇ ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਪੰਜਾਬ ਦੇ ਮੁੱਦੇ ਦੇਸ਼ ਦੀ ਪਾਰਲੀਮੈਂਟ ਵਿੱਚ ਉਠਾਉਣ।