ਚੰਡੀਗੜ੍ਹ 13 ਦਸੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੱਤਰਕਾਰ ਅਤੇ ਲੇਖਕ ਸ. ਹਰਬੀਰ ਸਿੰਘ ਭੰਵਰ (Harbir singh bhanwar) ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਸੰਧਵਾਂ ਨੇ ਦੁਖੀ ਪਰਿਵਾਰ, ਸਕੇ-ਸਬੰਧੀਆਂ ਨਾਲ ਦਿਲੀਂ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਸ. ਸੰਧਵਾਂ ਨੇ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸ. ਭੰਵਰ ਨੇ ਦਰਜਨ ਤੋਂ ਵੱਧ ਕਿਤਾਬਾਂ ਲਿਖੀਆਂ। ਉਹ ਇੱਕ ਉੱਘੇ ਸਿਆਸੀ ਵਿਸ਼ਲੇਸ਼ਕ ਅਤੇ ਸਿੱਖ ਧਾਰਮਿਕ ਮਾਮਲਿਆਂ ਦੇ ਜਾਣਕਾਰ ਸਨ।