ਚੰਡੀਗੜ 04 ਅਕਤੂਬਰ 2022: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਦੁਸਹਿਰੇ ਦੇ ਪਵਿੱਤਰ ਤਿਉਹਾਰਾਂ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨਾਂ ਨੂੰ ਸਹਿਣਸ਼ੀਲਤਾ, ਸਦਭਾਵਨਾ ਅਤੇ ਆਦਰਸ਼ਾਂ ਦੀਆਂ ਰਵਾਇਤਾਂ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਹੈ।
ਸ. ਸੰਧਵਾਂ ਨੇ ਕਿਹਾ ਕਿ ਭਗਵਾਨ ਰਾਮ ਦੀ ਲੰਕਾ ’ਤੇ ਜਿੱਤ ਦੇ ਸੰਦਰਭ ਵਿੱਚ ਮਨਾਇਆ ਜਾਂਦਾ ਦੁਸਹਿਰਾ ਸਾਨੂੰ ਚੰਗਿਆਈ ਅਤੇ ਉੱਚ ਕਦਰਾਂ-ਕੀਮਤਾਂ ’ਤੇ ਚੱਲਣ ਦੀ ਸੇਧ ਦਿੰਦਾ ਹੈ। ਉਨਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰਾਂ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੁਸਹਿਰੇ ਨਾਲ ਸਬੰਧਿਤ ਘਟਨਾਵਾਂ ਨੈਤਿਕ ਕਦਰਾਂ-ਕੀਮਤਾਂ ਦੇ ਆਦਰਸ਼ਾਂ ਨੂੰ ਉਤਸ਼ਾਹਤ ਕਰਨ ਲਈ ਹਮੇਸ਼ਾ ਸਾਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ।
ਸ. ਸੰਧਵਾਂ ਨੇ ਲੋਕਾਂ ਨੂੰ ਇਹ ਤਿਉਹਾਰ ਫਿਰਕੂ ਸਦਭਾਵਨਾ, ਆਪਸੀ ਮੇਲ-ਮਿਲਾਪ ਅਤੇ ਭਾਈਚਾਰੇ ਦੀ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਵੀ ਲੋਕਾਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ ਹੈ ਅਤੇ ਉਨਾਂ ਦੇ ਚੰਗੇ ਜੀਵਨ ਦੀ ਕਾਮਨਾ ਕੀਤੀ ਹੈ।