Site icon TheUnmute.com

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਇੰਦਰਜੀਤ ਸਿੰਘ ਖ਼ਾਲਸਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਝਾਕੀਆਂ

ਚੰਡੀਗੜ੍ਹ, 10 ਦਸੰਬਰ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਐਡਵੋਕੇਟ ਇੰਦਰਜੀਤ ਸਿੰਘ ਖ਼ਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਬਾਬਾ ਫ਼ਰੀਦ ਵਿੱਦਿਅਕ ਅਤੇ ਧਾਰਮਿਕ ਸੰਸਥਾ ਦੇ ਸੰਸਥਾਪਕ ਐਡਵੋਕੇਟ ਇੰਦਰਜੀਤ ਸਿੰਘ ਖ਼ਾਲਸਾ ਵੱਲੋਂ ਧਾਰਮਿਕ ਅਤੇ ਸਿੱਖਿਆ ਦੇ ਖੇਤਰ ਵਿੱਚ ਵਡਮੁੱਲੇ ਉਪਰਾਲੇ ਜ਼ਿਲ੍ਹਾ ਫਰੀਦਕੋਟ ਲਈ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਐਡਵੋਕੇਟ ਇੰਦਰਜੀਤ ਸਿੰਘ ਖ਼ਾਲਸਾ ਦਾ ਨਾਮ ਫਰੀਦਕੋਟ ਵਾਸੀਆਂ ਦੇ ਦਿਲਾਂ ‘ਚ ਸਦੀਵੀ ਤੌਰ ‘ਤੇ ਵਸਿਆ ਰਹੇਗਾ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।

Exit mobile version