ਚੰਡੀਗੜ੍ਹ, 28 ਦਸੰਬਰ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਸ. ਗੁਰਬਚਨ ਸਿੰਘ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਦੇਸ਼ ਪੰਜਾਬ ਦੇ ਸਾਬਕਾ ਸੰਪਾਦਕ, ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਹਰ ਸਾਹ ਸਮਰਪਿਤ ਕਰਨ ਵਾਲੀ ਮਹਾਨ ਸ਼ਖ਼ਸੀਅਤ ਸਰਦਾਰ ਗੁਰਬਚਨ ਸਿੰਘ ਜੀ ਬੇਸ਼ੱਕ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ, ਪਰ ਉਨ੍ਹਾਂ ਦੀਆਂ ਲਿਖਤਾਂ ਹਮੇਸ਼ਾ ਲੋਕਾਂ ਲਈ ਰਾਹ-ਦਸੇਰਾ ਬਣੀਆਂ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਉਹ ਹਮੇਸ਼ਾ ਆਪਣੇ ਕੰਮ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਰਹੇ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।
ਫਰਵਰੀ 23, 2025 4:23 ਪੂਃ ਦੁਃ