ਚੰਡੀਗੜ੍ਹ, 28 ਨਵੰਬਰ 2023: ਪੰਜਾਬ ਵਿਧਾਨ ਸਭਾ ਵੱਲੋਂ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਦੋ ਮਹੱਤਵਪੂਰਨ ਵਿੱਤ ਬਿੱਲਾਂ — ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ, 2023 ਅਤੇ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ, 2023 — ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਨ੍ਹਾਂ ਦੋਵੇਂ ਬਿੱਲਾਂ ਨੂੰ ਮਾਨਯੋਗ ਰਾਜਪਾਲ, ਪੰਜਾਬ ਦੀ ਅਗਾਊਂ ਪ੍ਰਵਾਨਗੀ ਤੋਂ ਬਾਅਦ ਪਾਸ ਕੀਤਾ ਗਿਆ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਇਹ ਦੋਵੇਂ ਅਹਿਮ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।