ਚੰਡੀਗੜ੍ਹ, 21 ਜੂਨ 2023: ਲੁਧਿਆਣਾ ਵਿੱਚ ਵਿਜੀਲੈਂਸ ਬਿਊਰੋ (Vigilance Bureau) ਦੇ ਵੱਲੋਂ ਕਚਿਹਰੀ ਕੰਪਲੈਕਸ ਨੇੜੇ ਛਾਪੇਮਾਰੀ ਕਰਕੇ ਸਹਾਇਕ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਸਬ-ਇੰਸਪੈਕਟਰ ਦਾ ਨਾਂ ਅਰੁਣ ਕੁਮਾਰ ਦੱਸਿਆ ਜਾ ਰਿਹਾ ਹੈ | ਇਸ ਸੰਬੰਧੀ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਜਾਣਕਾਰੀ ਅਨੁਸਾਰ ਅਰੁਣ ਕੁਮਾਰ ਥਾਣਾ ਮੇਹਰਬਾਨ ਵਿਚ ਤਾਇਨਾਤ ਹੈ ਅਤੇ ਕਿਸੇ ਮਾਮਲੇ ਨੂੰ ਸੁਲਝਾਉਣ ਲਈ ਰਿਸ਼ਵਤ ਮੰਗ ਰਿਹਾ ਸੀ |
ਜਨਵਰੀ 20, 2025 4:44 ਪੂਃ ਦੁਃ