ਪੰਜਾਬ ਵਿਜੀਲੈਂਸ ਬਿਊਰੋ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 8 ਰਿਸ਼ਵਤਖੋਰੀ ਦੇ ਮਾਮਲਿਆਂ ‘ਚ 11 ਵਿਅਕਤੀ ਗ੍ਰਿਫ਼ਤਾਰ

ਪੰਜਾਬ, 09 ਫਰਵਰੀ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਜਨਵਰੀ ਦੌਰਾਨ 8 ਵੱਖ-ਵੱਖ ਰਿਸ਼ਵਤਖੋਰੀ ਦੇ ਮਾਮਲਿਆਂ ‘ਚ 10 ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਇਸ ਸੰਬੰਧੀ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਵੱਖ-ਵੱਖ ਖੇਤਰਾਂ ‘ਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਠੋਸ ਅਤੇ ਨਿਰੰਤਰ ਯਤਨ ਕੀਤੇ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ‘ਚ 24 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਚਾਰ ਵਿਜੀਲੈਂਸ ਪੁੱਛਗਿੱਛਾਂ ਦਾਇਰ ਕੀਤੀਆਂ। ਉਨ੍ਹਾਂ ਦੱਸਿਆ ਕਿ 16 ਮੁਲਜ਼ਮਾਂ ਵਿਰੁੱਧ 12 ਅਪਰਾਧਿਕ ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ‘ਚੋਂ 11 ਸਰਕਾਰੀ ਕਰਮਚਾਰੀ ਹਨ।

ਹੋਰ ਵੇਰਵੇ ਸਾਂਝੇ ਕਰਦਿਆਂ ਵਿਜੀਲੈਂਸ ਬਿਊਰੋ ਨੇ ਕਿਹਾ ਕਿ ਪਿਛਲੇ ਮਹੀਨੇ ਦੌਰਾਨ, ਵਿਜੀਲੈਂਸ ਬਿਊਰੋ ਵੱਲੋਂ ਦਾਇਰ ਸੱਤ ਰਿਸ਼ਵਤਖੋਰੀ ਦੇ ਮਾਮਲਿਆਂ ‘ਚ ਵੱਖ-ਵੱਖ ਸਮਰੱਥ ਅਦਾਲਤਾਂ ਨੇ ਫੈਸਲੇ ਸੁਣਾਏ, ਜਿਸ ‘ਚ 11 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ। ਇਨ੍ਹਾਂ ਦੋਸ਼ੀਆਂ ਨੂੰ ਚਾਰ ਸਾਲ ਦੀ ਕੈਦ ਅਤੇ ₹10,000 ਤੋਂ ₹50,000 ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ।

Read More: ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 2,700 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ

ਵਿਦੇਸ਼

Scroll to Top