Punjab Vigilance Bureau

ਪੰਜਾਬ ਵਿਜੀਲੈਂਸ ਬਿਓਰੋ ਨੇ ਜੰਗਲਾਤ ਅਫ਼ਸਰ ਨੂੰ 2 ਲੱਖ ਦੀ ਰਿਸ਼ਵਤ ਮੰਗਣ ਦੇ ਦੋਸ਼ ‘ਚ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 02 ਜੂਨ 2022: ਸੂਬੇ ‘ਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਰਕਰ ਵਲੋਂ ਚਲਾਈ ਮੁਹਿੰਮ ਤੇ ਤਹਿਤ ਪੰਜਾਬ ਵਿਜੀਲੈਂਸ ਬਿਓਰੋ ਮੋਹਾਲੀ ਨੇ ਜ਼ਿਲ੍ਹਾ ਜੰਗਲਾਤ ਅਫ਼ਸਰ (ਡੀ. ਐੱਫ. ਓ.) ਗੁਰਮਨਪ੍ਰੀਤ ਸਿੰਘ ਨੂੰ 2 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਡਬਲਿਊ. ਡਬਲਿਊ. ਆਈ. ਸੀ. ਐੱਸ.(WWICS) ਗਰੁੱਪ ਦੇ ਸੀਨੀਅਰ ਡਾਇਰੈਕਟਰ ਅਤੇ ਲੈਫਟੀਨੈਂਟ ਕਰਨਲ ਬੀ. ਐੱਸ. ਸੰਧੂ ਦੇ ਪੁੱਤਰ ਦਵਿੰਦਰ ਸੰਧੂ ਨੇ ਡੀ. ਐੱਫ. ਓ. ਗੁਰਮਨਪ੍ਰੀਤ ਸਿੰਘ ‘ਤੇ ਸਟਿੰਗ ਆਪਰੇਸ਼ਨ ਕਰਦੇ ਹੋਏ ਉਸ ਨੂੰ 2 ਲੱਖ ਰੁਪਏ ਦੀ ਰਿਸ਼ਵਤ ਦਿੱਤੀ । ਇਸ ਦੌਰਾਨ ਉਨ੍ਹਾਂ ਨੇ ਇਕ ਵੀਡੀਓ ਵੀ ਰਿਕਾਰਡ ਕੀਤੀ ਸੀ ਜਿਸਦੇ ਚੱਲਦਿਆਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Scroll to Top