ਗਨੀਵ ਕੌਰ ਮਜੀਠੀਆ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਨੀਵ ਕੌਰ ਮਜੀਠੀਆ ਨੂੰ ਸੰਮਨ ਜਾਰੀ

ਚੰਡੀਗੜ੍ਹ,18 ਅਗਸਤ 2025: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਦੀ ਜਾਂਚ ਕਰ ਰਹੇ ਪੰਜਾਬ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਨੂੰ ਰਸਮੀ ਤੌਰ ’ਤੇ ਸੰਮਨ ਜਾਰੀ ਕੀਤੇ ਹਨ। ਇਹ ਸੰਮਨ ਹਾਲ ਹੀ ‘ਚ ਸਰਕਾਰੀ ਛੁੱਟੀਆਂ ਦੌਰਾਨ ਭੇਜੇ ਗਏ ਸਨ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਜਾਂਚ ਏਜੰਸੀਆਂ ਇਸ ਮਾਮਲੇ ਨੂੰ ਤੇਜ਼ੀ ਨਾਲ ਅੱਗੇ ਵਧ ਰਹੀਆਂ ਹਨ।

ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਹਾਸਲ ਕਰਨ ਦਾ ਮਾਮਲਾ ਪਹਿਲਾਂ ਹੀ ਸੁਰਖੀਆਂ ‘ਚ ਰਿਹਾ ਹੈ। ਹੁਣ ਉਨ੍ਹਾਂ ਦੀ ਪਤਨੀ ਗਨੀਵ ਕੌਰ ਵੀ ਵਿਜੀਲੈਂਸ ਬਿਊਰੋ ਦੀ ਜਾਂਚ ਦੇ ਘੇਰੇ ‘ਚ ਆ ਗਈ ਹੈ। ਚਰਚਾ ਹੈ ਕਿ ਹੈ ਕਿ ਏਜੰਸੀ ਜਾਣਨਾ ਚਾਹੁੰਦੀ ਹੈ ਕਿ ਗਨੀਵ ਕੌਰ ਨੇ ਮਜੀਠੀਆ ਪਰਿਵਾਰ ਦੀਆਂ ਜਾਇਦਾਦਾਂ ‘ਚ ਕੀ ਭੂਮਿਕਾ ਨਿਭਾਈ ਹੈ ਅਤੇ ਕੀ ਕੁਝ ਅਣ-ਐਲਾਨੀ ਜਾਇਦਾਦਾਂ ਵੀ ਉਨ੍ਹਾਂ ਦੇ ਨਾਮ ‘ਤੇ ਦਰਜ ਹਨ।

Read More: ਬਿਕਰਮ ਸਿੰਘ ਮਜੀਠੀਆ ਨਾਲ ਸੰਬੰਧੀ ਮਾਮਲੇ ‘ਚ ਵੱਡੀ ਅਪਡੇਟ

Scroll to Top