ਚੰਡੀਗੜ੍ਹ, 17 ਅਪ੍ਰੈਲ 2025: ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ (punjab Vigilance Bureau) ਨੇ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ (police) ਕਲਵਾ ਦੇ ਇੰਚਾਰਜ ਸਬ-ਇੰਸਪੈਕਟਰ (sub inspector) (ਐਸਆਈ) ਹਰਮੇਸ਼ ਕੁਮਾਰ (harmesh kumar) ਨੂੰ 80,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ (Vigilance Bureau) ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜਲੰਧਰ ਜ਼ਿਲ੍ਹੇ ਦੇ ਫਿਲੌਰ ਸਬ ਡਿਵੀਜ਼ਨ ਦੇ ਪਿੰਡ ਤੂਰਾ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਉਕਤ ਮੁਲਜ਼ਮ ਦੁਆਰਾ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਕਰਨ ਸੰਬੰਧੀ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਕੀਤੀ ਗਈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Vigilance Bureau) ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਵਿਰੁੱਧ ਦਰਜ ਪੁਲਿਸ ਕੇਸ ਵਿੱਚ ਮਦਦ ਕਰਨ ਦੇ ਬਦਲੇ 1,50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਉਨ੍ਹਾਂ ਦੱਸਿਆ ਕਿ ਉਕਤ ਐਸ.ਆਈ. ਇਸ ਸਬੰਧੀ, ਉਹ ਪਹਿਲੀ ਕਿਸ਼ਤ ਵਜੋਂ ਉਸ ਤੋਂ 20,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੁਸ਼ਟੀ ਤੋਂ ਬਾਅਦ, ਵਿਜੀਲੈਂਸ ਬਿਊਰੋ (Vigilance Bureau) ਦੇ ਫਲਾਇੰਗ ਸਕੁਐਡ ਦੀ ਇੱਕ ਟੀਮ ਨੇ ਇੱਕ ਯੋਜਨਾਬੱਧ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 80,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ (Vigilance Bureau) ਦੇ ਥਾਣਾ ਫਲਾਇੰਗ ਸਕੁਐਡ-1, ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਖੁਲਾਸਾ ਕੀਤਾ ਕਿ ਗ੍ਰਿਫ਼ਤਾਰ ਮੁਲਜ਼ਮ ਤੋਂ ਇਸ ਮਾਮਲੇ ਵਿੱਚ ਉਸਦੇ ਹੋਰ ਸਾਥੀਆਂ ਦੀ ਸੰਭਾਵਿਤ ਸ਼ਮੂਲੀਅਤ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ। ਵਿਜੀਲੈਂਸ ਬਿਊਰੋ (Vigilance Bureau) ਦੇ ਅਧਿਕਾਰੀ ਐਸ.ਆਈ. ਵਿਰੁੱਧ ਪਿਛਲੀਆਂ ਸ਼ਿਕਾਇਤਾਂ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
Read More: Vigilance Bureau: ਵਿਜੀਲੈਂਸ ਬਿਊਰੋ ਨੇ ਡਰਿੱਲ ਅਫ਼ਸਰ ਲਈ ਰਿਸ਼ਵਤ ਲੈਂਦਾ ਹੌਲਦਾਰ ਕੀਤਾ ਕਾਬੂ