July 7, 2024 4:12 am
Vigilance Bureau

Punjab Vigilance: ਕਾਦੀਆਂ ਵਿਖੇ ਮਾਲ ਪਟਵਾਰੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫਤਾਰ

ਚੰਡੀਗੜ, 22 ਜੂਨ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau)  ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ‘ਚ ਇੱਕ ਮਾਲ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ | ਉਕਤ ਮੁਲਜ਼ਮ ਮਾਲ ਪਟਵਾਰੀ ਨਵਿੰਦਰਪਾਲ ਹਲਕਾ ਢਪਈ ਦੀ ਸਬ-ਤਹਿਸੀਲ ਕਾਦੀਆਂ ਵਿਖੇ ਤਾਇਨਾਤ ਸੀ |

ਵਿਜੀਲੈਂਸ ਬਿਊਰੋ ਨੇ ਉਕਤ ਪਟਵਾਰੀ ਨੂੰ ਪਿੰਡ ਢਪਈ ਦੇ ਹਰਜਾਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਹੈ | ਸ਼ਿਕਾਇਤਕਰਤਾ ਦੇ ਮੁਤਾਬਕ ਘਰਵਾਲੀ ਦੇ ਨਾਂ ‘ਤੇ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਪਹਿਲਾਂ ਹੀ 2000 ਰੁਪਏ ਰਿਸ਼ਵਤ ਲੈ ਚੁੱਕਾ ਸੀ ਅਤੇ 10,000 ਰੁਪਏ ਹੋਰ ਮੰਗ ਰਿਹਾ ਸੀ | ਵਿਜੀਲੈਂਸ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ‘ਚ ਉਕਤ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਹੈ | ਇਸ ਸੰਬੰਧੀ ਥਾਣਾ ਅੰਮ੍ਰਿਤਸਰ ਰੇਂਜ ਮਾਮਲਾ ਦਰਜ ਕੀਤਾ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ |