ਚੰਡੀਗੜ੍ਹ, 22 ਫਰਵਰੀ 2025: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ‘ਚ ਲੰਮੇ ਸਮੇਂ ਤੋਂ ਇੱਕ ਸ਼ਿਕਾਇਤ ਨਿਵਾਰਨ ਕੇਂਦਰ ਸਥਾਪਤ ਕੀਤਾ ਹੋਇਆ ਹੈ। 31 ਜਨਵਰੀ 2025 ਤੱਕ ਇਸ ਕੇਂਦਰ ‘ਤੇ ਕੁੱਲ 1,38,331 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ‘ਚੋਂ 99.70 ਪ੍ਰਤੀਸ਼ਤ ਸ਼ਿਕਾਇਤਾਂ ਦਾ ਸਫਲਤਾਪੂਰਵਕ ਹੱਲ ਕੀਤਾ ਗਿਆ।
ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਵਸਨੀਕ 24×7 ਟੋਲ-ਫ੍ਰੀ ਨੰਬਰ 1800-180-2468 ‘ਤੇ ਕਾਲ ਕਰਕੇ ਆਪਣੀਆਂ ਸ਼ਿਕਾਇਤਾਂ ਬਿਨਾਂ ਕਿਸੇ ਪਰੇਸ਼ਾਨੀ ਦੇ ਦਰਜ ਕਰਵਾ ਸਕਦੇ ਹਨ ਅਤੇ ਉਨ੍ਹਾਂ ਦਾ ਜਲਦੀ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ। ਖਪਤਕਾਰ ਖਪਤਕਾਰ ਕੇਂਦਰ ‘ਤੇ ਕਾਲ ਕਰਕੇ ਵੀ ਆਪਣੀਆਂ ਸ਼ਿਕਾਇਤਾਂ ਦੀ ਸਥਿਤੀ ਦੀ ਜਾਂਚ ਕਰ ਸਕਦੇ ਹਨ, ਅਤੇ ਉਨ੍ਹਾਂ ਦੀ ਸੰਤੁਸ਼ਟੀ ਤੋਂ ਬਾਅਦ ਹੀ ਸ਼ਿਕਾਇਤ ਦਾ ਹੱਲ ਕੀਤਾ ਜਾਂਦਾ ਹੈ।
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ (Hardeep Singh Mundian) ਨੇ ਕਿਹਾ ਕਿ ਵਿਭਾਗ ਪੇਂਡੂ ਖੇਤਰਾਂ ‘ਚ ਸਾਫ਼ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਸਹੂਲਤਾਂ ਪ੍ਰਦਾਨ ਕਰਨ ਲਈ ਨਿਰੰਤਰ ਕੰਮ ਕਰ ਰਿਹਾ ਹੈ। ਜਨਤਾ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਕੇ, ਉਨ੍ਹਾਂ ਦੀ ਫੀਡਬੈਕ ਲਈ ਜਾ ਰਹੀ ਹੈ ਅਤੇ ਸ਼ਿਕਾਇਤਾਂ ਦਾ ਤੁਰੰਤ ਹੱਲ ਕੀਤਾ ਜਾ ਰਿਹਾ ਹੈ।