ਪੰਜਾਬ ਮੌਸਮ: ਕਈ ਜ਼ਿਲ੍ਹਿਆਂ ‘ਚ ਭਾਰੀ ਤੋਂ ਦਰਮਿਆਨੀ ਮੀਂਹ ਲਈ ਅਲਰਟ ਜਾਰੀ

Punjab Weather, 30 ਜੂਨ 2025: ਪੰਜਾਬ ਵਿੱਚ ਮਾਨਸੂਨ (monsoon) ਨੇ ਆਪਣੀ ਤਾਕਤ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਜੂਨ ਮਹੀਨੇ ਵਿੱਚ ਪਏ ਮੀਂਹ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡਾਂ ਨੂੰ ਪਾਰ ਕਰ ਦਿੱਤਾ ਹੈ। ਮੌਸਮ ਵਿਭਾਗ ਦੇ ਅਨੁਸਾਰ 29 ਜੂਨ ਤੱਕ ਸੂਬੇ ਵਿੱਚ ਆਮ ਨਾਲੋਂ 26 ਪ੍ਰਤੀਸ਼ਤ ਵੱਧ ਮੀਂਹ  ਦਰਜ ਕੀਤਾ ਗਿਆ ਹੈ। ਅੱਜ ਸੋਮਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਦਰਮਿਆਨੀ ਮੀਂਹ ਲਈ ਅਲਰਟ ਜਾਰੀ ਕੀਤਾ ਗਿਆ ਹੈ।

ਭਾਰਤੀ ਮੌਸਮ ਵਿਭਾਗ (IMD) ਦੇ ਅੰਕੜਿਆਂ ਤੋਂ ਪਤਾ ਚੱਲਿਆ ਹੈ ਕਿ ਜਿੱਥੇ 29 ਜੂਨ ਤੱਕ ਆਮ ਤੌਰ ‘ਤੇ 49.7 ਮਿਲੀਮੀਟਰ ਮੀਂਹ ਹੁੰਦਾ  ਹੈ, ਉੱਥੇ ਇਸ ਵਾਰ 62.8 ਮਿਲੀਮੀਟਰ ਮੀਂਹ  ਦਰਜ ਕੀਤਾ ਗਿਆ ਹੈ। ਵਿਭਾਗ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਵੀ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ  ਦੀ ਸੰਭਾਵਨਾ ਹੈ।

ਮੌਸਮ ਵਿਭਾਗ (weather department) ਵੱਲੋਂ ਜਾਰੀ ਕੀਤੇ ਗਏ ਵਿਸਤ੍ਰਿਤ ਅੰਕੜਿਆਂ ਅਨੁਸਾਰ, ਐਤਵਾਰ ਸ਼ਾਮ 5:30 ਵਜੇ ਤੱਕ, ਵੱਖ-ਵੱਖ ਜ਼ਿਲ੍ਹਿਆਂ ਵਿੱਚ ਦੀ ਮੀਂਹ  ਇਹ ਸਥਿਤੀ ਸੀ – ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 5 ਮਿਲੀਮੀਟਰ, ਲੁਧਿਆਣਾ ਵਿੱਚ 3 ਮਿਲੀਮੀਟਰ, ਬਠਿੰਡਾ ਵਿੱਚ 2 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 1.5 ਮਿਲੀਮੀਟਰ, ਪਠਾਨਕੋਟ ਅਤੇ ਫਤਿਹਗੜ੍ਹ ਸਾਹਿਬ ਵਿੱਚ 1-1 ਮਿਲੀਮੀਟਰ ਅਤੇ ਰੂਪਨਗਰ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਮੀਂਹ ਕਾਰਨ ਸੂਬੇ ਦਾ ਤਾਪਮਾਨ 2.6 ਡਿਗਰੀ ਸੈਲਸੀਅਸ ਘੱਟ ਗਿਆ ਹੈ। ਆਈਐਮਡੀ ਅਨੁਸਾਰ, ਸੂਬੇ ਦਾ ਤਾਪਮਾਨ ਇਸ ਸਮੇਂ ਆਮ ਨਾਲੋਂ 4.6 ਡਿਗਰੀ ਘੱਟ ਹੈ। ਹਾਲਾਂਕਿ, ਬਠਿੰਡਾ ਵਿੱਚ ਪਾਰਾ ਅਜੇ ਵੀ 40 ਡਿਗਰੀ ਸੈਲਸੀਅਸ ਤੋਂ ਉੱਪਰ ਹੈ।

Read More: Punjab Weather: ਪੰਜਾਬ ‘ਚ ਫਿਰ ਵਧੀ ਗਰਮੀ, ਮੌਸਮ ਵਿਭਾਗ ਵੱਲੋਂ ਹੀਟਵੇਵ ਅਲਰਟ ਜਾਰੀ

Scroll to Top