Fog Alert

Punjab weather Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ ਜਾਰੀ

ਚੰਡੀਗੜ੍ਹ, 07 ਦਸੰਬਰ 2024: Punjab weather Alert: ਪੰਜਾਬ ਸਮੇਤ ਭਾਰਤੀ ਦੇ ਉੱਤਰੀ ਭਾਰਤ ਦੇ ਸੂਬਿਆਂ ‘ਚ ਠੰਡ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ | ਪੰਜਾਬ ‘ਚ ਵੀ ਠੰਡ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ (fog alert) ਜਾਰੀ ਹੈ|

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਪੂਰਥਲਾ, ਅੰਮ੍ਰਿਤਸਰ ਜਲੰਧਰ, ਲੁਧਿਆਣਾ, ਸੰਗਰੂਰ, ਬਰਨਾਲਾ ਅਤੇ ਮਾਨਸਾ ‘ਚ ਧੁੰਦ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ | ਇਸਦੇ ਨਾਲ ਹੀ ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ (Fog Alert) ਜਾਰੀ ਕੀਤਾ ਹੈ | ਮੌਸਮ ਵਿਭਾਗ ਮੁਤਾਬਕ ਇੱਥੇ ਵਿਜ਼ੀਬਿਲਟੀ 50 ਮੀਟਰ ਤੱਕ ਪਹੁੰਚ ਸਕਦੀ ਹੈ। ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਹੋਰ ਗਿਰਾਵਟ ਆਵੇਗੀ। ਆਉਣ ਵਾਲੇ ਦਿਨਾਂ ਵਿੱਚ ਧੁੰਦ ਅਤੇ ਮੀਂਹ ਕਾਰਨ ਠੰਢ ਵਧ ਸਕਦੀ ਹੈ।

ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਪੱਛਮੀ ਗੜਬੜੀ ਛੇਤੀ ਹੀ ਸਰਗਰਮ ਹੋ ਜਾਵੇਗੀ, ਜਿਸ ਕਾਰਨ ਪਹਾੜੀ ਸੂਬਿਆਂ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉੱਤਰਾਖੰਡ ‘ਚ ਬਰਫ਼ਬਾਰੀ ਹੋ ਸਕਦੀ ਹੈ।

ਮੌਸਮ ਵਿਭਾਗ ਮੁਤਾਬਕ 8 ਅਤੇ 9 ਦਸੰਬਰ ਨੂੰ ਪੰਜਾਬ ਦੇ ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਕਪੂਰਥਲਾ ‘ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ | ਇਸਦੇ ਨਾਲ ਹੀ ਭਾਰਤੀ ਮੌਸਮ ਵਿਭਾਗ ਨੇ ਅਗਲੇ 2 ਦਿਨਾਂ ‘ਚ ਪਹਾੜੀ ਇਲਾਕਿਆਂ ‘ਚ ਬਰਫਬਾਰੀ ਹੋਣ ਦੀ ਸੰਭਾਵਨਾ ਜਤਾਈ ਹੈ, ਜਿਸ ਕਾਰਨ ਮੈਦਾਨੀ ਇਲਾਕਿਆਂ ‘ਚ ਵੀ ਠੰਡ ਵਧੇਗੀ।

Read More: Batala: CM ਭਗਵੰਤ ਮਾਨ ਵੱਲੋਂ ਬਟਾਲਾ ‘ਚ ਨਵੀਂ ਅਪਗ੍ਰੇਡ ਖੰਡ ਮਿੱਲ ਲੋਕ ਅਰਪਣ

 

Scroll to Top